31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜੀ.ਪੀ.ਐੱਸ.'ਚ ਮਾਵਾਂ ਲਈ ਬੈਡਮਿੰਟਨ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 14-04-2026
ਮੰਡੀ ਗੋਬਿੰਦਗੜ੍ਹ, 13 ਅਪ੍ਰੈਲ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਲੋਂ ਮਾਵਾਂ ਲਈ ਵਿਸ਼ੇਸ਼ ਤੌਰ 'ਤੇ ਬੈਡਮਿੰਟਨ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਮਾਵਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਤੰਦਰੁਸਤੀ ਤੇ ਉਤਸ਼ਾਹ ਦੀ ਭਾਵਨਾ ਪੈਦਾ ਕਰਨਾ ਸੀ | ਇਸ ਮੌਕੇ 'ਤੇ ਸਕੂਲ ਦੇ ਆਡੀਟੋਰੀਅਮ 'ਚ ਸਭ ਮਾਵਾਂ ਨੇ ਬੜੇ ਹੀ ਉਤਸ਼ਾਹ ਨਾਲ ਮੈਚਾਂ ਵਿਚ ਭਾਗ ਲਿਆ ਅਤੇ ਆਪਣੀ ਖੇਡ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦੌਰਾਨ ਦੋਸਤਾਨਾ ਮੈਚ, ਮਨੋਰੰਜਨ ਤੇ ਸਿਹਤ ਸੰਭਾਲ, ਦੋਸਤੀ, ਮਾਵਾਂ ਅਤੇ ਖੇਡਾਂ ਦੇ ਜਸ਼ਨ ਵਰਗੇ ਮੁੱਖ ਵਿਸ਼ਿਆਂ ਨੂੰ ਵੀ ਉਭਾਰਿਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਆਪਣੇ ਸੰਬੋਧਨ ਵਿਚ ਮਾਵਾਂ ਦੀ ਭਾਗੀਦਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਵਧਾਉਂਦੇ ਹਨ, ਸਗੋਂ ਪਰਿਵਾਰ ਅਤੇ ਸਕੂਲ ਵਿਚਕਾਰ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ | ਇਹ ਪ੍ਰੋਗਰਾਮ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਹਰਪਾਲ ਸਿੰਘ ਦੀ ਅਗਵਾਈ ਹੇਠ ਕੋਮਲਪ੍ਰੀਤ ਕੌਰ, ਨਮਿੰਦਰਦੀਪ ਸਿੰਘ ਅਤੇ ਗੁਰਪ੍ਰੀਤ ਕੌਰ ਵਲੋਂ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਦੇ ਨੌਜਵਾਨ ਡਾ. ਬਿਕਰਮਜੀਤ ਸਿੰਘ ਨੇ ਸਿੱਖਿਆ ਖੇਤਰ 'ਚ ਇਕ ਹੋਰ ਨਾਮਣਾ ਖੱਟਿਆ ਅਗਲੀ ਖ਼ਬਰ ਭਾਜਪਾ ਮੰਡਲ ਸੰਘੋਲ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 136ਵਾਂ ਜਨਮ ਦਿਹਾੜਾ ਮਨਾਇਆ
Ad Position 24