ਅਮਲੋਹ, 13 ਅਪ੍ਰੈਲ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਵਲੋਂ ਫਰੈਸ਼ਰ ਪਾਰਟੀ 2026 'ਸੈਲੀਬ੍ਰੇਟ ਦ ਬਿਗਨਿੰਗ' ਦਾ ਜੋਸ਼ ਤੇ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਗੱਲਬਾਤ ਕਰਨ, ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਵਿਭਾਗ ਦੇ ਅੰਦਰ ਆਪਣੇਪਣ ਦੀ ਭਾਵਨਾ ਵਿਕਸਤ ਕਰਨ ਲਈ ਇਕ ਪਲੇਟਫ਼ਾਰਮ ਪ੍ਰਦਾਨ ਕਰਨਾ ਸੀ | ਇਸ ਸਮਾਗਮ ਵਿਚ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੀ ਮੌਜੂਦਗੀ ਰਹੀ, ਜਿਨ੍ਹਾਂ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਫ਼ਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੇ ਉਤਸ਼ਾਹਜਨਕ ਸ਼ਬਦਾਂ ਨੇ ਨਵੇਂ ਵਿਦਿਆਰਥੀਆਂ ਨੂੰ ਨਿੱਜੀ ਅਤੇ ਪੇਸ਼ੇਵਾਰ ਵਿਕਾਸ ਦੋਵਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ | ਇਹ ਪ੍ਰੋਗਰਾਮ ਸਕੂਲ ਆਫ਼ ਹੋਟਲ ਮੈਨੇਜਮੈਂਟ ਅਤੇ ਟੂਰਿਜ਼ਮ ਦੇ ਡਾਇਰੈਕਟਰ ਡਾ. ਅਮਨ ਸ਼ਰਮਾ ਦੀ ਅਗਵਾਈ, ਡਾ. ਰੁਪਿੰਦਰ ਕੌਰ, ਗੁਰਕਿਰਨ ਸਿੰਘ, ਨਿਵੇਦਿਤਾ ਅਤੇ ਸਿ੍ਸ਼ਟੀ ਸਮੇਤ ਫੈਕਲਟੀ ਮੈਂਬਰਾਂ ਦੇ ਸਮਰਪਿਤ ਯਤਨਾਂ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਨੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਣਥੱਕ ਮਿਹਨਤ ਕੀਤੀ |