ਬਸੀ ਪਠਾਣਾਂ, 13 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਵਿਚ ਪਿ੍ੰਸੀਪਲ ਨੀਤੂ ਕੁਮਾਰ ਦੀ ਰਹਿਨੁਮਾਈ ਹੇਠ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ ਤਾਂ ਜੋ ਉਹ ਆਪਣੇ ਬੱਚਿਆਂ ਦੇ ਭਵਿੱਖੀ ਕਰੀਅਰ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰ ਸਕਣ | ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਹੀ ਕਰੀਅਰ ਦੀ ਚੋਣ ਜੀਵਨ ਵਿਚ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਮਾਹਿਰ ਕੌਂਸਲਰ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਕਾਉਂਸਲਿੰਗ ਕੀਤੀ | ਸਕੂਲ ਪ੍ਰਬੰਧਕਾਂ ਵਲੋਂ ਭਵਿੱਖ ਵਿਚ ਵੀ ਅਜਿਹੇ ਹੋਰ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ ਗਿਆ |