02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੁਨਰ ਸੁਰਜੀਤ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹੇ ਦੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਨੂੰ ਵਿਸ਼ੇਸ਼ ਨੁਮਾਇੰਦਗੀ ਦਿੱਤੀ ਗਈ ਹੈ | ਜਿੰਨ੍ਹਾਂ ਵਿਚ ਹਰੀ ਸਿੰਘ ਚਮਕ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਗੁਰਇਕਬਾਲ ਸਿੰਘ ਸਾਬਕਾ ਡੀ.ਐਸ.ਪੀ., ਮਲਕੀਤ ਸਿੰਘ ਰੈਲੋਂ, ਜਗਦੀਸ਼ ਸਿੰਘ ਬੈਂਸ ਬਸੀ ਪਠਾਣਾਂ ਅਤੇ ਨਿਰਮਲ ਸਿੰਘ ਸਾਦੀਪੁਰ ਨੂੰ ਪਾਰਟੀ ਦਾ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਰਵੀਇੰਦਰ ਸਿੰਘ ਸਾਬਕਾ ਸਪੀਕਰ ਤੇ ਸਰਪ੍ਰਸਤ, ਗੁਰਜੀਤ ਸਿੰਘ ਤਲਵੰਡੀ ਮੁੱਖ ਬੁਲਾਰਾ, ਜਤਿੰਦਰ ਸਿੰਘ ਪੰਨੂ ਮੀਡੀਆ ਸਲਾਹਕਾਰ ਅਤੇ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਸੂਬਾ ਮੀਤ ਪ੍ਰਧਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਉਣਗੇ | ਉਕਤ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਫ਼ੈਸਲੇ ਨੂੰ ਸਾਜ਼ਿਸ਼ ਕਰਾਰ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਐਸ.ਡੀ. ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਣਕ ਦੀ ਖਰੀਦ ਵਿਚ ਦੇਰੀ ਖ਼ਿਲਾਫ਼ ਕਿਸਾਨਾਂ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ
Ad Position 24