02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜੀ.ਆਰ.ਐਸ.ਡੀ. ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਮੰਡੀ ਗੋਬਿੰਦਗੜ੍ਹ, 13 ਅਪ੍ਰੈਲ (ਇਕਬਾਲਦੀਪ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਜੀ.ਆਰ.ਐਸ.ਡੀ. ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪੰਸ਼ੁਲ ਜਿੰਦਲ ਨੇ 96.6 ਫ਼ੀਸਦੀ ਨਾਲ ਪ੍ਰੀਖਿਆ ਵਿਚ ਪਹਿਲਾ, ਅਰਮਾਨ ਸ਼ਰਮਾ 95.6 ਫ਼ੀਸਦੀ ਨਾਲ ਦੂਜਾ ਅਤੇ ਗੁਰਜੋਤ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਜਦਕਿ 9 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 17 ਨੇ 89 ਫ਼ੀਸਦੀ ਤੋਂ ਵੱਧ ਅਤੇ 25 ਨੇ 79 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | 21 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਡਾਇਰੈਕਟਰ ਕੰਚਨ ਢੰਡ ਨੇ ਬੋਰਡ ਪ੍ਰੀਖਿਆ 'ਚੋਂ ਸਫ਼ਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਸਾਲ ਵਾਂਗ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਅਨੁਰਾਧਾ ਵੋਹਰਾ ਨੇ ਕਿਹਾ ਕਿ ਸਕੂਲ ਦੇ ਨਤੀਜੇ ਲਗਾਤਾਰ ਸੌ ਫ਼ੀਸਦੀ ਰਹੇ ਹਨ | ਵਾਈਸ ਪਿ੍ੰਸੀਪਲ ਅਨੀਤਾ ਗੁਪਤਾ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾਈ-ਰਾਜੂ ਖੰਨਾ ਅਗਲੀ ਖ਼ਬਰ ਪੁਨਰ ਸੁਰਜੀਤ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹੇ ਦੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Ad Position 24