12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੜੇਮਾਰੀ ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਮਨੈਲਾ

Ad Position 21
No active advertisement
ਅਜੀਤ ਡੈਸਕ 15-04-2026
ਖਮਾਣੋਂ, 14 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਰਵਿੰਦਰ ਸਿੰਘ ਮਨੈਲਾ ਚੇਅਰਮੈਨ ਰੂਰਲ ਡਿਵੈਲਪਮੈਂਟ ਪੰਜਾਬ ਕਾਂਗਰਸ ਨੇ ਪਿਛਲੇ ਦਿਨੀਂ ਸੂਬੇ 'ਚ ਬੇਮੌਸਮੀ ਬਾਰਸ਼, ਗੜਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਮੇਂ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ | ਮਨੈਲਾ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਦਾ ਲਗਪਗ 1 ਲੱਖ 25 ਹਜ਼ਾਰ ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ 'ਚ ਲਗਪਗ 7 ਜ਼ਿਲਿ੍ਹਆਂ ਦੇ ਕਿਸਾਨਾਂ ਦੀ ਹਾਲਤ ਬਹੁਤ ਗੰਭੀਰ ਹੈ | ਮੰਡੀਆਂ ਵਿਚ ਆਉਣ ਦੇ ਬਾਵਜੂਦ ਖੁੱਲੇ੍ਹ ਅਸਮਾਨ ਥੱਲੇ ਪਈ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਦੇ ਮਨ ਵਿਚ ਡਰ ਬਣਿਆ ਹੋਇਆ ਹੈ ਕਿ ਮੌਸਮ ਫਿਰ ਤੋਂ ਖ਼ਰਾਬ ਨਾ ਹੋ ਜਾਵੇ | ਮਨੈਲਾ ਨੇ ਕਿਹਾ ਮੰਡੀਆਂ ਦੀ ਮਾੜੀ ਹਾਲਤ ਸ਼ੈੱਡਾਂ ਦੀ ਭਾਰੀ ਕਮੀ ਸਰਕਾਰ ਦੀ ਨਾਕਾਮੀ ਦਾ ਸਿੱਧਾ ਸਬੂਤ ਹੈ | ਹੁਣ ਤੱਕ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਨਹੀਂ ਬਣਾਇਆ ਗਿਆ ਹੈ | ਮਨੈਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਘੱਟ ਤੋਂ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਥੋੜ੍ਹੀ ਰਾਹਤ ਮਿਲ ਸਕੇ ਅਤੇ ਕਿਸਾਨ ਅਗਲੀ ਫ਼ਸਲ ਦੇ ਬੀਜ ਖਾਦਾਂ ਦਾ ਪ੍ਰਬੰਧ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਨੇ ਸੰਵਿਧਾਨ ਰਾਹੀਂ ਦੇਸ਼ 'ਚੋਂ ਜਾਤ-ਪਾਤ ਦੇ ਵਿਤਕਰੇ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀ... ਅਗਲੀ ਖ਼ਬਰ ਪਿੰਡ ਮੀਰਪੁਰ ਵਿਖੇ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ
Ad Position 24