12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਕਾਰ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਵੇ-ਪ੍ਰਵੀਨ ਰਾਣਾ

Ad Position 21
No active advertisement
ਅਜੀਤ ਡੈਸਕ 15-04-2026
ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਪ੍ਰਵੀਨ ਰਾਣਾ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਢਿੱਲੀ ਖ਼ਰੀਦ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਣਕ ਖ਼ਰੀਦ ਦੀ ਮੱਠੀ ਰਫ਼ਤਾਰ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਰਾਣਾ ਨੇ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਮੇਂ ਸਿਰ ਖ਼ਰੀਦ ਦੇ ਪ੍ਰਬੰਧ ਕਰਨੇ ਚਾਹੀਦੇ ਸਨ ਅਤੇ ਖ਼ਰੀਦ 'ਚ ਦੇਰੀ ਅਤੇ ਮੰਡੀਆਂ ਵਿਚ ਨਾਕਾਫ਼ੀ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਕਣਕ ਦੀ ਖ਼ਰੀਦ ਦੀ ਕਈ ਦਿਨਾਂ ਤੋਂ ਇੰਤਜ਼ਾਰ ਕਰ ਰਹੇ ਹਨ, ਜਦਕਿ ਖ਼ਰੀਦ ਉਮੀਦ ਅਨੁਸਾਰ ਨਹੀਂ ਹੋਈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਕਣਕ ਦੀ ਖ਼ਰੀਦ ਨਿਰਵਿਘਨ ਸ਼ੁਰੂ ਕਰਵਾਈ ਜਾਵੇ ਅਤੇ ਮੰਡੀਆਂ ਵਿਚ ਬਾਰਦਾਨੇ, ਲੇਬਰ ਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪੀ.ਓ.ਸੈੱਲ. ਵਲੋਂ ਚੈੱਕ ਬਾਊਾਸ ਮਾਮਲੇ 'ਚ ਭਗੌੜਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਡਾ. ਅੰਬੇਡਕਰ ਨੇ ਸੰਵਿਧਾਨ ਰਾਹੀਂ ਦੇਸ਼ 'ਚੋਂ ਜਾਤ-ਪਾਤ ਦੇ ਵਿਤਕਰੇ ਨੂੰ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀ...
Ad Position 24