12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

250 ਸਾਲ ਪੁਰਾਣੇ ਸ੍ਰੀ ਠਾਕੁਰ ਦੁਆਰਾ ਲਕਸ਼ਮੀ ਨਰਾਇਣ ਮੰਦਰ ਦੇ ਨਵ-ਨਿਰਮਾਣ ਦੀ ਸੇਵਾ ਸ਼ੁਰੂ

Ad Position 21
No active advertisement
ਅਜੀਤ ਡੈਸਕ 15-04-2026
ਅਮਲੋਹ, 14 ਅਪ੍ਰੈਲ (ਹਰਪ੍ਰੀਤ ਸਿੰਘ ਗਿੱਲ)-ਇਸ ਬਲਾਕ ਦੇ ਇਤਿਹਾਸਕ ਪਿੰਡ ਕਪੂਰਗੜ੍ਹ ਵਿਖੇ ਸਥਿਤ ਪ੍ਰਾਚੀਨ ਠਾਕੁਰ ਦੁਆਰਾ ਲਕਸ਼ਮੀ ਨਰਾਇਣ ਮੰਦਰ ਦੇ ਨਵ-ਨਿਰਮਾਣ ਦੀ ਸੇਵਾ ਵਿਚ ਆਪਣਾ ਹਿੱਸਾ ਪਾਉਂਦਿਆਂ ਅਮਲੋਹ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ ਨੇ 51,000 ਰੁਪਏ ਦੀ ਰਾਸ਼ੀ ਭੇਟ ਕੀਤੀ | ਗਰਗ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਨਾਤਨ ਧਰਮ ਦੇ ਪ੍ਰਤੀਕ ਇਸ ਇਤਿਹਾਸਕ ਅਸਥਾਨ ਦੀ ਦਿੱਖ ਸੰਵਾਰਨ ਲਈ ਆਪਣੀ ਨੇਕ ਕਮਾਈ 'ਚੋਂ ਵੱਧ-ਚੜ੍ਹ ਕੇ ਯੋਗਦਾਨ ਪਾਉਣ | ਇਸ ਮੌਕੇ 'ਤੇ ਗੱਲ ਕਰਦਿਆਂ ਮੌਜੂਦਾ ਗੱਦੀ ਨਸ਼ੀਨ ਮਹੰਤ ਕੌਰ ਦਾਸ ਅਤੇ ਸੇਵਾਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੰਦਰ ਤਕਰੀਬਨ 250 ਸਾਲ ਪੁਰਾਣਾ ਹੈ ਅਤੇ ਸਮੇਂ ਦੀ ਲੋੜ ਅਨੁਸਾਰ ਇਸ ਦੀ ਇਮਾਰਤ ਦੀ ਮੁਰੰਮਤ ਬੇਹੱਦ ਜ਼ਰੂਰੀ ਹੈ | ਇਸ ਮੌਕੇ 'ਤੇ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਮੰਦਰ ਦੀ ਮਲਕੀਅਤ ਵਾਲੀ ਜ਼ਮੀਨ ਨੂੰ ਲੈ ਕੇ ਵੀ ਪ੍ਰਸ਼ਾਸਨਿਕ ਮਦਦ ਦੀ ਮੰਗ ਕੀਤੀ ਗਈ ਹੈ | ਕਮੇਟੀ ਅਨੁਸਾਰ ਮੰਦਰ ਦੀ ਜ਼ਮੀਨ ਨਾਲ ਜੁੜੇ ਕਾਨੂੰਨੀ ਮਾਮਲੇ ਵਿਚ ਅਦਾਲਤ ਵਲੋਂ ਮੰਦਰ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਜਾ ਚੁੱਕਾ ਹੈ ਤੇ ਮੰਦਰ ਕਮੇਟੀ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਅਪੀਲ ਕੀਤੀ ਕਿ ਅਦਾਲਤੀ ਹੁਕਮਾਂ ਦੀ ਪਾਲਨਾ ਕਰਦੇ ਹੋਏ ਮੰਦਰ ਦੀ ਜ਼ਮੀਨ ਦਾ ਕਬਜ਼ਾ ਕਮੇਟੀ ਨੂੰ ਦਿਵਾਇਆ ਜਾਵੇ, ਤਾਂ ਜੋ ਮੰਦਰ ਦੀ ਆਮਦਨ ਅਤੇ ਸੇਵਾ-ਸੰਭਾਲ ਦੇ ਕੰਮਾਂ ਨੂੰ ਹੋਰ ਸੁਚਾਰੂ ਰੂਪ ਵਿਚ ਚਲਾਇਆ ਜਾ ਸਕੇ | ਇਸ ਮੌਕੇ ਭਾਜਪਾ ਆਗੂ ਪ੍ਰਦੀਪ ਗਰਗ, ਰਾਕੇਸ਼ ਬਬਲੀ ਅਤੇ ਰਾਜਪਾਲ ਗਰਗ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਮੰਦਰ ਕਮੇਟੀ ਦੇ ਇਸ ਉਪਰਾਲੇ ਦਾ ਸਮੱਰਥਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਇਕੱਠ ਵਿਚ ਵਿਛੜੇ ਬੱਚੇ ਨੂੰ ਪੁਲਿਸ ਨੇ ਕੁਝ ਹੀ ਸਮੇਂ 'ਚ ਸੁਰੱਖਿਅਤ ਮਾਪਿਆਂ ਹਵਾਲੇ ਕੀਤਾ
Ad Position 24