12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਿਸ਼ੋਰੀ ਲਾਲ ਗਾਬਾ ਬਲਾਕ ਕਾਂਗਰਸ (ਸ਼ਹਿਰੀ) ਖਮਾਣੋਂ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 15-04-2026
ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਕਿਸ਼ੋਰੀ ਲਾਲ ਗਾਬਾ ਨੂੰ ਬਲਾਕ ਕਾਂਗਰਸ ਖਮਾਣੋਂ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਡਾ. ਅਮਰ ਸਿੰਘ ਸੰਸਦ ਮੈਂਬਰ ਫ਼ਤਹਿਗੜ੍ਹ ਸਾਹਿਬ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਵਲੋਂ ਦਿੱਤਾ ਗਿਆ | ਗਾਬਾ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਯਤਨ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਦੀ ਮਿਹਨਤ ਸਦਕਾ ਖਮਾਣੋਂ ਸ਼ਹਿਰ ਦੇ ਕਈ ਵਿਅਕਤੀ ਕਾਂਗਰਸ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾ. ਅਮਰ ਸਿੰਘ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ | ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਹਰਨੇਕ ਸਿੰਘ ਦੀਵਾਨਾ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਹਰਬੰਸ ਸਿੰਘ ਪੰਧੇਰ, ਡਾ. ਨਰੇਸ਼ ਚੌਹਾਨ, ਸਾਧਾ ਸਿੰਘ ਗਿੱਲ, ਨੰਬਰਦਾਰ ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਹਰਪ੍ਰੀਤ ਸਿੰਘ ਸੋਨੀ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਬਲਾਕ ਕਿਸਾਨ ਵਿੰਗ ਖਮਾਣੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਹਰਨਾਮ ਸਿੰਘ ਸਕੂਲ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਾਈਨ ਗਰੋਵ ਕਾਲਜ 'ਚ ਵਿਸਾਖੀ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24