12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਤ ਹਰਨਾਮ ਸਿੰਘ ਸਕੂਲ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 15-04-2026
ਬਸੀ ਪਠਾਣਾਂ, 14 ਅਪ੍ਰੈਲ (ਪੱਤਰ ਪ੍ਰੇਰਕ)-ਸੰਤ ਹਰਨਾਮ ਸਿੰਘ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਜੱਜ ਦੀ ਭੂਮਿਕਾ ਹਰਕਮਲ ਸਿੰਘ ਅਤੇ ਨਵਜੋਤ ਸਿੰਘ ਵਲੋਂ ਨਿਭਾਈ ਗਈ | ਸਕੂਲ ਮੁਖੀ ਸੰਜੀਵ ਕੁਮਾਰ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਨਵੀਂ ਪਹਿਚਾਣ ਬਖ਼ਸ਼ੀ ਸੀ | ਇਸ ਤੋਂ ਇਲਾਵਾ ਵਿਸਾਖੀ ਵਾਲੇ ਦਿਨ ਲੋਕ ਫ਼ਸਲ ਘਰ ਆਉਣ 'ਤੇ ਖ਼ੁਸ਼ੀਆਂ ਮਨਾਉਂਦੇ ਹਨ | ਸਕੂਲ ਇੰਚਾਰਜ ਮਹਿੰਦਰ ਕੌਰ ਨੇ ਦੱਸਿਆ ਕਿ ਕੌਮਾਂਤਰੀ ਦਸਤਾਰ ਦਿਵਸ ਹਰ ਸਾਲ 13 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ, ਇਹ ਇਕ ਅਜਿਹਾ ਮੌਕਾ ਹੈ, ਜੋ ਸੰਸਾਰ ਵਿਚ ਸਿੱਖ ਦੀ ਪਛਾਣ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਹਰ ਸਿੱਖ ਵਿਦਿਆਰਥੀ ਨੂੰ ਦਸਤਾਰ ਬੰਨ੍ਹਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਪ੍ਰੋਸਪੈਕਟਸ ਜਾਰੀ ਅਗਲੀ ਖ਼ਬਰ ਕਿਸ਼ੋਰੀ ਲਾਲ ਗਾਬਾ ਬਲਾਕ ਕਾਂਗਰਸ (ਸ਼ਹਿਰੀ) ਖਮਾਣੋਂ ਦੇ ਪ੍ਰਧਾਨ ਨਿਯੁਕਤ
Ad Position 24