ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਰਵਿਦਾਸ ਲਾਇਬਰੇਰੀ ਖਮਾਣੋਂ ਵਿਖੇ ਡਾ. ਬੀ.ਆਰ. ਅੰਬੇਡਕਰ ਸੁਸਾਇਟੀ ਵਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਐਡਵੋਕੇਟ ਡਾ. ਧਰਮਿੰਦਰ ਸਿੰਘ ਲਾਂਬਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਡਾ. ਲਾਂਬਾ ਨੇ ਕਿਹਾ ਕਿ ਡਾ. ਅੰਬੇਡਕਰ ਸਾਹਿਬ ਨੇ ਸਾਨੂੰ ਸੰਵਿਧਾਨ ਵਿਚ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਭਾਰਤੀ ਸਮਾਜ ਵਿਚ ਬਰਾਬਰਤਾ ਲਿਆਂਦੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਖਮਾਣੋਂ, ਭਜਨ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਪੁਆਰ, ਬਲਜੀਤ ਸਿੰਘ, ਬਹਾਦਰ ਸਿੰਘ ਬਿਲਾਸਪੁਰ, ਤੇਜਾ ਸਿੰਘ ਖਮਾਣੋਂ, ਡਾ. ਸੁਖਵਿੰਦਰ ਸਿੰਘ ਅਤੇ ਬਿੰਦਰ ਬਾਗੜੀ ਹਾਜ਼ਰ ਸਨ |