ਅਮਲੋਹ, 14 ਅਪ੍ਰੈਲ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਲੋਂ ਜੀ.ਡੀ. ਇਨਫੋਟੈਕ ਅਤੇ ਕਾਲਸੀ ਕੰਪਿਊਟਰ ਸੈਂਟਰ ਦੇ ਮਾਲਕ ਕਮਲ ਕਿਸ਼ੋਰ ਅਗਰਵਾਲ ਅਤੇ ਸੋਨੀਆ ਅਗਰਵਾਲ ਨੂੰ ਕਥਾ ਸਮਾਗਮ ਲਈ ਦਿੱਤੇ ਸਹਿਯੋਗ ਬਦਲੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਮਹੰਤ ਪਿ੍ਅੰਕਾ ਬਾਬਾ ਪਠਾਨਕੋਟ ਵਾਲਿਆਂ ਵਲੋਂ ਭੇਟ ਕੀਤਾ ਗਿਆ ਅਤੇ ਉਨ੍ਹਾਂ ਦੇ ਧਾਰਮਿਕ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਕੀਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਿਸ਼ੋਰ ਅਗਰਵਾਲ ਤੇ ਸੋਨੀਆ ਅਗਰਵਾਲ ਨੇ ਕਿਹਾ ਕਿ ਅੱਜ ਮਿਲਿਆ ਮਾਣ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਉਹ ਇਸ ਨੂੰ ਹਮੇਸ਼ਾ ਯਾਦ ਰੱਖਣਗੇ | ਉਨ੍ਹਾਂ ਕਿਹਾ ਕਿ ਮੰਦਿਰ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲੋਕਾਂ ਨੂੰ ਧਰਮ ਨਾਲ ਜੋੜ ਰਹੇ ਹਨ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਇਸ ਮੌਕੇ 'ਤੇ ਵੱਡੀ ਗਿਣਤੀ 'ਚ