12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁਹੱਲਾ ਜੱਟਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਸਰਹਿੰਦ ਸ਼ਹਿਰ ਦੇ ਮੁਹੱਲਾ ਜੱਟਪੁਰਾ ਸਥਿਤ ਭਗਵਾਨ ਵਾਲਮੀਕੀ ਮੰਦਰ ਵਿਖੇ ਪੰਜਾਬ ਪ੍ਰਦੇਸ਼ ਵਾਲਮੀਕੀ ਸਭਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜੋਨ ਦੇ ਜਨਰਲ ਸਕੱਤਰ ਨਰੇਸ਼ ਵੈਦ ਵਲੋਂ ਕੀਤੀ ਗਈ | ਇਸ ਮੌਕੇ 'ਤੇ ਬਾਬਾ ਸਾਹਿਬ ਜੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ ਗਿਆ | ਇਸ ਮੌਕੇ ਨਰੇਸ਼ ਵੈਦ ਨੇ ਡਾ. ਅੰਬੇਦਕਰ ਜੀ ਦੇ ਜੀਵਨ ਸੰਘਰਸ਼, ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ 'ਤੇ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਰਾਮ ਮੂਰਤੀ, ਪ੍ਰਧਾਨ ਸੰਦੀਪ ਵੈਦ, ਪੰਡਿਤ ਆਕਾਸ਼ ਕੁਮਾਰ, ਰਾਜ ਕੁਮਾਰ, ਹਰਜਿੰਦਰ ਪਿੰਕੂ, ਰਣਜੋਤ ਸਿੰਘ ਸਰਪੰਚ, ਰਾਜੇਸ਼ ਕੁਮਾਰ, ਅਰੁਣ ਕੁਮਾਰ, ਮਨਦੀਪ ਕੁਮਾਰ, ਸੰਜੀਵ ਕੁਮਾਰ, ਰਾਜੂ ਕੁਮਾਰ, ਪਵਨ ਕੁਮਾਰ, ਲਲਿਤ ਕੁਮਾਰ, ਮੋਹਨ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ | ਇਸ ਪਵਿੱਤਰ ਦਿਹਾੜੇ ਦੀ ਖ਼ੁਸ਼ੀ ਵਿਚ ਸੰਗਤਾਂ ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਦੱਸੇ ਰਾਹ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ-ਬੱਲ ਅਗਲੀ ਖ਼ਬਰ ਸ੍ਰੀ ਸ਼ੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਵਲੋਂ ਕਰਵਾਏ ਜਾਂਦੇ ਧਾਰਮਿਕ ਸਮਾਗਮ ਲੋਕਾਂ ਨੂੰ ਧਰਮ ਨਾਲ ਜੋੜ ਰਹੇ-ਕਮਲ ਅਗਰਵ...
Ad Position 24