ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਆਕਸਫੋਰਡ ਲਿਟਲ ਸਕਾਰਲ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਰੰਗਾ-ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਤੇ ਖ਼ੂਬ ਗਿੱਧਾ-ਭੰਗੜਾ ਪਾਇਆ ਗਿਆ | ਸਕੂਲ ਪਿੰ੍ਰਸੀਪਲ ਵਿਕਾਸ ਸ਼ਰਮਾ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਸਾਡੇ ਸਮਾਜ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਨਾਵਾਂ ਨਾਲ ਜੋੜਨ ਦਾ ਸੰਦੇਸ਼ ਦਿੱਤਾ ਸੀ | ਉਨ੍ਹਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਹਾੜੀ ਦੀ ਫ਼ਸਲ ਨੂੰ ਕੱਟਣ ਵਜੋਂ ਵੀ ਮਨਾਇਆ ਜਾਂਦਾ ਹੈ ਤੇ ਲੋਕ ਇਸ ਮੌਕੇ ਖ਼ੁਸ਼ੀਆਂ ਮਨਾਉਂਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਟਾਫ਼ ਤੇ ਵੱਡੀ ਗਿਣਤੀ 'ਚ ਬੱਚੇ ਤੇ ਮਾਪੇ ਵੀ ਹਾਜ਼ਰ ਸਨ |