11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਨੇ ਅੰਬੇਡਕਰ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਪੰਜਾਬ ਵਲੋਂ ਸੂਬਾ ਪ੍ਰਧਾਨ ਸੰਦੀਪ ਵੈਦ ਦੀ ਅਗਵਾਈ ਵਿਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 136ਵਾਂ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਰੇਸ਼ ਵੈਦ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਸਾਹਿਬ ਦੀ ਫ਼ੋਟੋ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਵਲੋਂ ਦੇਸ਼ ਦੇ ਲਈ ਕੀਤੇ ਗਏ ਚੰਗੇ ਕੰਮਾਂ ਦਾ ਵੇਰਵਾ ਦਿੱਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਗ਼ਰੀਬ ਪਰਿਵਾਰ ਵਿਚ ਪੈਦਾ ਹੋਏ ਸਨ ਤੇ ਬਾਬਾ ਸਾਹਿਬ ਅੰਬੇਡਕਰ ਨੇ ਇਨ੍ਹਾਂ ਹਾਲਾਤਾਂ ਵਿਚ ਪੜ੍ਹਾਈ ਕੀਤੀ ਅਤੇ ਪੜ੍ਹਾਈ ਕਰਕੇ ਆਪਣੇ ਸਮਾਜ ਨੂੰ ਇਸ ਨਰਕ 'ਚੋਂ ਕੱਢਣ ਦੇ ਲਈ ਵੱਡਾ ਯੋਗਦਾਨ ਪਾਇਆ | ਜਿਸ ਕਾਰਨ ਅੱਜ ਅਨੁਸੂਚਿਤ ਜਾਤੀ ਸਮਾਜ ਵਲੋਂ ਬਾਬਾ ਸਾਹਿਬ ਅੰਬੇਡਕਰ ਨੂੰ ਦੇਵਤਿਆਂ ਦੀ ਤਰ੍ਹਾਂ ਪੂਜਿਆ ਜਾਂਦਾ ਹੈ | ਉਨ੍ਹਾਂ ਕੇਵਲ ਇਕ ਜਾਤ ਲਈ ਹੀ ਨਹੀਂ, ਬਲਕਿ ਸਮਾਜ ਦੇ ਹਰ ਵਰਗ ਦੇ ਲਈ ਕੰਮ ਕੀਤਾ ਹੈ | ਜਿਨ੍ਹਾਂ ਦੀ ਬਦੌਲਤ ਭਾਰਤ ਦਾ ਸੰਵਿਧਾਨ ਚੱਲ ਰਿਹਾ ਹੈ | ਸਾਨੂੰ ਅਜਿਹੇ ਰਹਿਬਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਨੂੰ ਮਨਾਉਂਦੇ ਰਹਿਣਾ ਚਾਹੀਦਾ ਹੈ, ਜਿਸ ਦੇ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਦੇ ਬਾਰੇ ਸਿੱਖਿਆ ਮਿਲ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਓ. ਕੇ.ਜੀ ਗਿੱਲ, ਰਾਜੀ ਮਾਸਟਰ, ਹਰਜਿੰਦਰ ਪਿੰਕੂ, ਰਣਜੋਧ ਸਿੰਘ ਸਰਪੰਚ, ਰਾਜੇਸ਼ ਕੁਮਾਰ, ਅਰੁਣ ਕੁਮਾਰ, ਮਨਦੀਪ ਕੁਮਾਰ, ਸੰਜੀਵ ਕੁਮਾਰ, ਰਾਜੂ ਕੁਮਾਰ, ਪਵਨ ਕੁਮਾਰ, ਲਲਿਤ ਕੁਮਾਰ, ਅਮਰੇਸ਼ ਕੁਮਾਰ, ਮੋਹਨ ਲਾਲ, ਸ਼ਿਵ ਵੈਦ, ਪਵਨ ਵੈਦ ਅਤੇ ਅਜੇ ਕੁਮਾਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਭੀਮ ਰਾਓ ਅੰਬੇਡਕਰ ਜੀ ਦੁਨੀਆ ਦੇ ਲਈ ਵੱਡਾ ਚਾਨਣ ਮੁਨਾਰਾ-ਵਿਧਾਇਕ ਰਾਏ ਅਗਲੀ ਖ਼ਬਰ ਸੁਸਾਇਟੀ ਨੇ ਲਗਾਇਆ 181ਵਾਂ ਖ਼ੂਨਦਾਨ ਕੈਂਪ
Ad Position 24