ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਜ਼ਿਲ੍ਹਾ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦੇ 136ਵੇਂ ਜਨਮ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਨੌਜਵਾਨਾਂ ਨੇ ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਖ਼ੂਨਦਾਨ ਕੀਤਾ ਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਖ਼ੂਨਦਾਨ ਕੈਂਪ 'ਚ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਬਾਬਾ ਸਾਹਿਬ ਨੂੰ ਦੁਨੀਆ ਵਿਚ ਜਾਣਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਸੰਘਰਸ਼ਮਈ ਜੀਵਨ ਵਿਚ ਪੜ੍ਹਾਈ ਕੀਤੀ ਅਤੇ ਆਪਣੇ ਸਮਾਜ ਦੇ ਲਈ ਸੰਘਰਸ਼ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਉਹ ਪਹਿਲੇ ਵਿਅਕਤੀ ਹੋਏ ਹਨ, ਜਿਨ੍ਹਾਂ ਨੇ ਔਰਤਾਂ ਨੂੰ ਹੱਕ ਦਿਵਾਉਣ ਦੇ ਲਈ ਸੰਘਰਸ਼ ਕੀਤਾ ਤੇ ਅੱਜ ਔਰਤਾਂ ਨੂੰ ਸਮਾਜ ਦੇ ਵਿਚ ਮਰਦ ਦੇ ਬਰਾਬਰ ਅਧਿਕਾਰ ਪ੍ਰਾਪਤ ਹਨ | ਇਸ ਤੋਂ ਪਹਿਲਾਂ ਔਰਤ ਸਮਾਜ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਨਹੀਂ ਸਨ | ਉਨ੍ਹਾਂ ਦੱਸਿਆ ਕਿ ਅੰਗਰੇਜ਼ਾਂ ਤੋਂ ਬਾਅਦ ਸਾਡੇ ਦੇਸ਼ ਦੇ ਕਾਲੇ ਅੰਗਰੇਜ਼ ਦੁਖੀ ਗ਼ਰੀਬ ਅਤੇ ਲਤਾੜੇ ਲੋਕਾਂ ਨੂੰ ਪੈਰ ਦੀ ਜੁੱਤੀ ਸਮਝਦੇ ਸਨ, ਉਨ੍ਹਾਂ ਨੂੰ ਜਾਗਰੂਕ ਕਰਨ ਦੇ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਰਹਿੰਦੀ ਦੁਨੀਆ ਤੱਕ ਉਨ੍ਹਾਂ ਨੂੰ ਪੂਜਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਸਾਹਿਬ ਦੀ ਪ੍ਰਤਿਮਾ ਸੁਸ਼ੋਭਿਤ ਹੈ, ਉਸ ਦੀ ਸੁਰੱਖਿਆ ਦੇ ਲਈ ਸ਼ੈੱਡ ਪਾਇਆ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਐਸ.ਆਈ. ਬਲਜਿੰਦਰ ਸਿੰਘ, ਐਡਵੋਕੇਟ ਹਰਕਮਲ ਸਿੰਘ, ਅਮਰਦੀਪ ਸਿੰਘ, ਦੀਪਕ ਬਾਤਿਸ਼, ਰਜੇਸ਼ ਕੁਮਾਰ, ਰਜੇਸ਼ ਉੱਪਲ, ਹੈਪੀ ਭੈਣੀ, ਦਵਿੰਦਰ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਅਸ਼ੀਸ਼ ਅੱਤਰੀ, ਬੰਟੂ ਮਹੱਦੀਆਂ, ਬਿੱਟੂ ਸੂਦ, ਸਰਪੰਚ ਰਣਜੋਧ ਸਿੰਘ, ਮਨਦੀਪ ਸਿੰਘ ਪੋਲਾ, ਪੀ.ਏ ਸਤੀਸ਼ ਲਟੌਰ, ਪੀ.ਏ ਮਾਨਵ ਟਿਵਾਣਾ, ਬਲਜਿੰਦਰ ਸਿੰਘ ਗੋਲਾ ਅਤੇ ਪ੍ਰੀਤ ਬ੍ਰਾਹਮਣ ਮਾਜਰਾ ਆਦਿ ਵੀ ਹਾਜ਼ਰ ਸਨ |