11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਦੇ 136ਵੇਂ ਜਨਮ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

Ad Position 21
No active advertisement
ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਡਾ. ਬੀ.ਆਰ. ਅੰਬੇਦਕਰ ਦਾ 136ਵਾਂ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਬਾਬਾ ਸਾਹਿਬ ਦੀਆਂ ਪ੍ਰਾਪਤੀਆਂ ਅਤੇ ਸੰਘਰਸ਼ਮਈ ਜੀਵਨ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਪ੍ਰੋਗਰਾਮ ਵਿਚ ਭਾਜਪਾ ਦੇ ਸੂਬਾ ਆਗੂ ਅਮਨ ਕੁਮਾਰ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਤਰਲੋਚਨ ਸਿੰਘ ਲਾਲੀ ਨੇ ਦੱਸਿਆ ਕਿ ਅੱਜ ਅਸੀਂ ਜੋ ਸਮਾਜ ਵਿਚ ਬਰਾਬਰੀ ਦਾ ਅਹਿਸਾਸ ਕਰ ਰਹੇ ਹਾਂ, ਉਹ ਕੇਵਲ ਡਾ. ਭੀਮ ਰਾਓ ਅੰਬੇਦਕਰ ਦੀ ਹੀ ਦੇਣ ਹੈ | ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਨੇ 18 ਪੀ.ਐਚ.ਡੀ ਦੀਆਂ ਡਿਗਰੀਆਂ ਅਲੱਗ-ਅਲੱਗ ਵਿਸ਼ਿਆਂ ਤੇ ਪ੍ਰਾਪਤ ਕੀਤੀਆਂ, ਜੋ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਵੀ ਬਣੇ ਅਤੇ ਉਨ੍ਹਾਂ ਸੰਵਿਧਾਨ ਦੀ ਰਚਨਾ ਕੀਤੀ | ਸਾਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਬੱਚਿਆਂ ਨੂੰ ਘੱਟ ਤੋਂ ਘੱਟ ਗਰੈਜੂਏਟ ਜ਼ਰੂਰ ਬਣਾਉਣਾ ਚਾਹੀਦਾ ਹੈ | ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਡਾ. ਅੰਬੇਦਕਰ ਦੇ ਨਾਂਅ 'ਤੇ ਪੰਜ ਤੀਰਥ ਸਥਾਨ ਬਣਾਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਡਾ. ਅੰਬੇਦਕਰ ਨੇ ਸੰਵਿਧਾਨ ਬਣਾਉਣ ਵੇਲੇ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖਿਆ ਅਤੇ ਵਿਸ਼ੇਸ਼ ਕਰਕੇ ਮਹਿਲਾਵਾਂ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ, ਇਸੇ ਕਰਕੇ ਉਹ ਸਮੁੱਚੀ ਮਨੁੱਖਤਾ ਤੇ ਨਾਰੀ ਜਾਤੀ ਦੇ ਮੁਕਤੀਦਾਤਾ ਸਨ | ਸ. ਭੱਟੀ ਨੇ ਸਮੂਹ ਸਾਥੀਆਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਵੀ ਦਿੱਤੀ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਹਰੀਸ਼ ਅਗਰਵਾਲ, ਧਰਮਿੰਦਰ ਕੁਮਾਰ ਬਾਂਡਾ, ਗੁਰਬਖਸ਼ ਸਿੰਘ ਬਖਸ਼ੀ, ਸਬਰਜੀਤ ਸਿੰਘ ਮੱਖਣ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਕੁਲਦੀਪ ਸਹੋਤਾ, ਕੁਲਦੀਪ ਸਿੰਘ ਸਿੱਧੂਪੁਰ, ਵਿੱਕੀ ਰਾਏ, ਬਲਜਿੰਦਰ ਸਿੰਘ ਪੰਡਰਾਲੀ, ਜਸਪਾਲ ਸਿੰਘ, ਦਵਿੰਦਰ ਕੁਮਾਰ ਭੱਟ, ਵਰਿੰਦਰ ਸਿੰਘ, ਜਸਵਿੰਦਰ ਸਿੰਘ ਬਰਾਸ, ਮੋਹਨ ਸਿੰਘ ਨੰਬਰਦਾਰ ਚੁੰਨੀ, ਪਰਮਜੀਤ ਸਿੰਘ ਵਜੀਰਾਬਾਦ, ਪ੍ਰੀਤ ਇੰਦਰ ਸਿੰਘ, ਐਡਵੋਕੇਟ ਸੁਰਿੰਦਰ ਸਿੰਘ, ਬਲਵੀਰ ਸਿੰਘ ਧਾਰਨੀ, ਤਰਸੇਮ ਵਰਮਾ ਨਲੀਨਾ, ਵਿਨੇ ਗੁਪਤਾ, ਰਕੇਸ਼ ਗੁਪਤਾ, ਬਲਵੀਰ ਸਿੰਘ ਬੈਲੀ, ਪ੍ਰੀਤਮ ਸਿੰਘ ਤਰਖਾਣ ਮਾਜਰਾ, ਪਰਵਿੰਦਰ ਸਿੰਘ ਦਿਓਲ, ਸੰਦੀਪ ਗਾਬਾ, ਰਾਜਨ ਸੂਦ, ਅੱਛਰ ਸਿੰਘ, ਗੁਰਮੁਖ ਸਿੰਘ, ਗੁਰਵਿੰਦਰ ਸਿੰਘ ਸੋਹੀ, ਰਜਿੰਦਰ ਕੁਮਾਰ ਗੋਗੀ, ਧਰਮਪਾਲ ਸਹੋਤਾ, ਹਰਪਾਲ ਸਿੰਘ ਬੇਦੀ, ਐਡਵੋਕੇਟ ਕਰਨਬੀਰ ਸਿੰਘ, ਗੁਰਦਿਆਲ ਸਿੰਘ ਬੁਚੜੇ, ਗੁਰਮੁਖ ਸਿੰਘ ਜੱਲ੍ਹਾ, ਸਿਕੰਦਰ ਸਿੰਘ ਤਲਵਾੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਡਾ. ਕੰਗ ਅਤੇ ਚੇਅਰਮੈਨ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਬਾਬਾ ਭੀਮ ਰਾਓ ਅੰਬੇਡਕਰ ਜੀ ਦੁਨੀਆ ਦੇ ਲਈ ਵੱਡਾ ਚਾਨਣ ਮੁਨਾਰਾ-ਵਿਧਾਇਕ ਰਾਏ
Ad Position 24