05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਰਵਿਦਾਸ ਨਗਰੀ ਅਮਲੋਹ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਅਮਲੋਹ, 15 ਅਪ੍ਰੈਲ (ਕੇਵਲ ਸਿੰਘ)-ਗੁਰੂ ਰਵਿਦਾਸ ਨਗਰੀ ਅਮਲੋਹ ਵਿਚ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੇ ਬੱਚਿਆਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਅਤੇ ਸ਼ੇਅਰ ਪੇਸ਼ ਕੀਤੇ ਗਏ, ਜਿਸ ਨਾਲ ਸਮਾਗਮ ਦਾ ਮਾਹੌਲ ਗਿਆਨਮਈ ਬਣ ਗਿਆ | ਸਮਾਗਮ ਦੌਰਾਨ ਬੱਚਿਆਂ ਨੂੰ ਲੱਡੂ, ਚਾਕਲੇਟ ਅਤੇ ਹੋਰ ਮਿੱਠਾ ਸਮਾਨ ਵੀ ਵੰਡਿਆ ਗਿਆ, ਜਿਸ ਨਾਲ ਬੱਚਿਆਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ | ਬਾਅਦ ਵਿਚ ਹੰਸ ਰਾਜ ਮਾਹੀਂ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਉਨ੍ਹਾਂ ਨੇ ਸਭ ਨੂੰ ਬਾਬਾ ਸਾਹਿਬ ਦੇ ਦੱਸੇ ਰਸਤੇ 'ਤੇ ਚੱਲਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਲੈ ਕੇ ਜਾਣ ਦੀ ਅਪੀਲ ਕੀਤੀ | ਇਸ ਮੌਕੇ ਰਾਮ ਲੋਕ, ਨਿਰਭੈ ਸਿੰਘ, ਹਾਕਮ ਸਿੰਘ, ਸੌਦਾਗਰ ਸਿੰਘ, ਬਲਜਿੰਦਰ ਸਿੰਘ, ਗੁਰਮੁੱਖ ਸਿੰਘ, ਬਿੱਲਾ ਸਿੰਘ ਅਤੇ ਪੂਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ. 27 'ਚ ਪਾਣੀ ਤੇ ਸੀਵਰੇਜ ਸਮੱਸਿਆਵਾਂ ਦਾ ਹੋਇਆ ਤੁਰੰਤ ਹੱਲ, ਲੋਕਾਂ ਨੂੰ ਮਿਲੀ ਵੱਡੀ ਰਾਹਤ ਅਗਲੀ ਖ਼ਬਰ ਡਾ. ਅੰਬੇਡਕਰ ਉੱਘੇ ਵਿਦਵਾਨ ਤੇ ਭਾਰਤੀ ਸੰਵਿਧਾਨ ਦੇ ਰਚਨਹਾਰੇ ਸਨ-ਮਾਧੋਪੁਰ
Ad Position 24