05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਗਵਾਨ ਪਰਸ਼ੂਰਾਮ ਜੈਅੰਤੀ 19 ਨੂੰ ਉਤਸ਼ਾਹ ਨਾਲ ਮਨਾਈ ਜਾਵੇਗੀ

Ad Position 21
No active advertisement
ਅਜੀਤ ਡੈਸਕ 16-04-2026
ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਰਾਜੇਸ਼ ਸ਼ਰਮਾ)-ਅੰਤਰਰਾਸ਼ਟਰੀ ਬ੍ਰਾਹਮਣ ਸਭਾ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਦੇ ਮੌਕੇ 'ਤੇ 19 ਅਪ੍ਰੈਲ ਨੂੰ ਸਥਾਨਕ ਪ੍ਰਾਚੀਨ ਸ੍ਰੀ ਕਿ੍ਸ਼ਨਾ ਮੰਦਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ | ਜਿਸ ਦੌਰਾਨ ਭਗਵਾਨ ਪਰਸ਼ੂਰਾਮ ਜਨਮ ਉਤਸਵ ਅਤੇ ਪਰਿਵਾਰ ਮਿਲਣ ਸਮਾਗਮ ਕਰਵਾਇਆ ਜਾਵੇਗਾ | ਸਮਾਗਮ ਵਿਚ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਜਿਸ ਸਬੰਧੀ ਅੱਜ ਅੰਤਰਰਾਸ਼ਟਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਵੈਦ ਕੁਰੇਸ਼ੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਨੂੰ ਸ਼ਰਮਾ ਦੀ ਅਗਵਾਈ ਹੇਠ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵਿਧਾਇਕ ਬੜਿੰਗ ਨੂੰ ਸੱਦਾ ਪੱਤਰ ਸੌਂਪਿਆ ਗਿਆ | ਇਸ ਮੌਕੇ ਕੁਲਦੀਪ ਗੌਤਮ, ਵਿਨੋਦ ਕੁਮਾਰ, ਸੰਜੇ ਸ਼ਰਮਾ ਬੌਬੀ, ਵਰੁਣ ਸ਼ਰਮਾ, ਕਮਲ ਸ਼ਰਮਾ ਖਾਲਸਾ ਅਤੇ ਮਨੀਸ਼ ਕੁਮਾਰ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ | ਸਭਾ ਦੇ ਆਗੂਆਂ ਨੇ ਦੱਸਿਆ ਕਿ ਇਹ ਸਮਾਗਮ ਹਰ ਸਾਲ ਅੰਤਰਰਾਸ਼ਟਰੀ ਬ੍ਰਾਹਮਣ ਸਭਾ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਕਰਵਾਇਆ ਜਾਂਦਾ ਹੈ, ਜਿਸ ਵਿਚ ਬ੍ਰਾਹਮਣ ਸਮਾਜ ਦੇ ਪਰਿਵਾਰਾਂ ਦੇ ਨਾਲ-ਨਾਲ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਪ੍ਰਾਚੀਨ ਸ੍ਰੀ ਕਿ੍ਸ਼ਨਾ ਮੰਦਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿੱਥੇ ਅੰਜਨੀ ਸੁਤ ਸੇਵਾ ਪਰਿਵਾਰ ਵਲੋਂ ਭਜਨ-ਕੀਰਤਨ ਕੀਤਾ ਜਾਵੇਗਾ | ਇਸ ਤੋਂ ਬਾਅਦ ਸੰਗਤ ਲਈ ਅਟੁੱਟ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਿਰਮਲ ਆਸ਼ਰਮ ਹੰਸਾਲੀ ਸਾਹਿਬ ਵਿਖੇ ਖ਼ਾਲਸਾ ਦਾ ਸਾਜਨਾ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Ad Position 24