ਮੰਡੀ ਗੋਬਿੰਦਗੜ੍ਹ, 15 ਅਪ੍ਰੈਲ (ਇਕਬਾਲਦੀਪ ਸੰਧੂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਕਾਰਜਕਰਨੀ ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੀ ਅਗਵਾਈ ਪ੍ਰਧਾਨ ਅਸ਼ੋਕ ਕੁਮਾਰ ਨੇ ਕੀਤੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਭਾਟੀਆ, ਜਨਰਲ ਸਕੱਤਰ ਵਿੱਦਿਆ ਸਾਗਰ ਪ੍ਰਾਸ਼ਰ, ਕੌਂਸਲਰ ਸੁਰਿੰਦਰ ਸਿੰਘ ਬਾਵਾ, ਖ਼ਜ਼ਾਨਚੀ ਰਵਿੰਦਰ ਪਾਲ ਤੇ ਮਾਸਟਰ ਲਾਲ ਚੰਦ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ | ਮੀਟਿੰਗ ਵਿਚ ਐਸੋਸੀਏਸ਼ਨ ਦੀ ਜ਼ਰੂਰਤ ਅਤੇ ਮਹੱਤਤਾ ਵਿਸ਼ੇ 'ਤੇ ਬੁਲਾਰਿਆਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਮਾਸਟਰ ਲਾਲ ਚੰਦ, ਸਵਰਨ ਸਿੰਘ, ਹਰਮਿੰਦਰ ਸਿੰਘ ਭਾਟੀਆ, ਵਿੱਦਿਆ ਸਾਗਰ ਪ੍ਰਾਸ਼ਰ ਅਤੇ ਪ੍ਰਧਾਨ ਅਸ਼ੋਕ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਐਸੋਸੀਏਸ਼ਨ ਸੀਨੀਅਰ ਸਿਟੀਜ਼ਨਾਂ ਦੇ ਹੱਕਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਬਹੁਤ ਜ਼ਰੂਰੀ ਹੈ | ਬੁਲਾਰਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਗਠਨ ਦੀ ਏਕਤਾ ਅਤੇ ਸਹਿਯੋਗ ਨਾਲ ਹੀ ਸਮਾਜ ਵਿਚ ਸੀਨੀਅਰ ਸਿਟੀਜ਼ਨਾਂ ਦੀ ਭੂਮਿਕਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਮੀਟਿੰਗ ਦੇ ਅੰਤ ਵਿਚ ਸਾਰੇ ਮੈਂਬਰਾਂ ਨੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਭਵਿੱਖ ਵਿਚ ਹੋਰ ਗਤੀਵਿਧੀਆਂ ਕਰਨ ਦਾ ਸੰਕਲਪ ਲਿਆ |