28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੋਬਿੰਦਗੜ੍ਹ ਪਬਲਿਕ ਸਕੂਲ ਦੀ ਏਕਮਜੋਤ ਕੌਰ 99.4 ਫ਼ੀਸਦੀ ਅੰਕਾਂ ਨਾਲ ਅੱਵਲ ਰਹੀ

Ad Position 21
No active advertisement
ਅਜੀਤ ਡੈਸਕ 17-04-2026
ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੀ ਦਸਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਏਕਮਜੋਤ ਕੌਰ ਨੇ 99.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ, ਹਰਸ਼ਿਤ ਗੋਇਲ ਨੇ 99.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਰਮਨੀਤ ਕੌਰ ਨੇ 99 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਖ਼ਾਸ ਗੱਲ ਇਹ ਰਹੀ ਕਿ ਕੁੱਲ 59 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ, ਜਿਨ੍ਹਾਂ ਨੇ ਨਾ ਸਿਰਫ਼ ਆਪਣੇ ਪਰਿਵਾਰਾਂ ਦਾ, ਸਗੋਂ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀਆਂ ਵਿਚ ਖ਼ਰੀਦ ਦੀ ਸੁਸਤ ਰਫ਼ਤਾਰ ਕਾਰਨ ਫ਼ਸਲ ਦੇ ਲੱਗੇ ਅੰਬਾਰ, ਲਿਫਟਿੰਗ ਨਾਮਾਤਰ ਅਗਲੀ ਖ਼ਬਰ ਕਣਕ ਖ਼ਰੀਦ ਪ੍ਰਬੰਧ ਲੜਖੜਾਏ, ਮੰਡੀਆਂ 'ਚ ਫ਼ਸਲ ਦੇ ਅੰਬਾਰ-ਲਿਫ਼ਟਿੰਗ ਠੱਪ, ਕਿਸਾਨ ਪ੍ਰੇਸ਼ਾਨ
Ad Position 24