28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਕਰੋੜ-ਕਰੋੜ ਰੁਪਏ ਦੇਵੇ ਸਰਕਾਰ-ਢੋਲੇਵਾਲ

Ad Position 21
No active advertisement
ਅਜੀਤ ਡੈਸਕ 17-04-2026
ਬਸੀ ਪਠਾਣਾਂ, 16 ਅਪ੍ਰੈਲ (ਪੱਤਰ ਪ੍ਰੇਰਕ)-ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੇ ਪਿੰਡ ਹਿੰਮਤਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਾਰੇ ਗਏ ਸ਼ਰਧਾਲੂਆਂ ਪ੍ਰਤੀ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮਿ੍ਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਜ਼ਖਮੀ ਸ਼ਰਧਾਲੂਆਂ ਦਾ ਤੁਰੰਤ ਮੁਫ਼ਤ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਹਾਦਸਾ ਚੁੰਨੀ ਮੋਰਿੰਡਾ ਮਾਰਗ ਤੇ ਵਾਪਰਿਆ ਹੈ, ਜਿੱਥੇ ਗਹਿਰੇ ਖੱਡੇ ਪਏ ਹੋਏ ਹਨ, ਜਿਸ ਦੇ ਲਈ ਪੂਰੀ ਤਰ੍ਹਾਂ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਇਸ ਹਾਦਸੇ ਨੇ ਨਾ ਸਿਰਫ਼ ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਹੈ, ਸਗੋਂ ਉਸ ਦੀ ਮਾੜੀ ਕਾਰਗੁਜ਼ਾਰੀ ਤੇ ਲਾਪਰਵਾਹੀ ਨੂੰ ਉਜਾਗਰ ਵੀ ਕੀਤਾ ਹੈ | ਕਾਂਗਰਸ ਆਗੂ ਨੇ ਇਸ ਖਸਤਾ ਹਾਲ ਸੜਕ ਦੀ ਤੁਰੰਤ ਮੁਰੰਮਤ ਕਰਵਾਏ ਜਾਣ ਦੀ ਮੰਗ ਵੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਮ.ਬੀ. ਭਰਤੀ ਨਿਯਮਾਂ 'ਚ ਸੋਧ, ਪੰਜਾਬ ਦੇ ਹੱਕਾਂ 'ਤੇ ਇਕ ਹੋਰ ਡਾਕਾ-ਰਾਜੂ ਖੰਨਾ ਅਗਲੀ ਖ਼ਬਰ ਐਂਜਲ ਭਗੜਾਣਾ ਨੇ 10ਵੀਂ ਸੀ.ਬੀ.ਐਸ.ਈ. ਪ੍ਰੀਖਿਆ 'ਚ 94 ਪ੍ਰਤੀਸ਼ਤ ਅੰਕ ਹਾਸਲ ਕਰਕੇ ਕੀਤਾ ਪਰਿਵਾਰ ਦਾ ਨਾਮ ਰੌਸ਼ਨ
Ad Position 24