28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਕਾਮਰਸ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਦੀ ਕਾਮਰਸ ਐਸੋਸੀਏਸ਼ਨ ਵਲੋਂ ਕਾਮਰਸ ਮੇਲਾ ਕਰਵਾਇਆ ਗਿਆ | ਇਸ ਫੈਸਟ ਵਿਚ ਵਿਦਿਆਰਥੀਆਂ ਦੀਆਂ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਜਿਵੇਂ ਕੈਲੀਗ੍ਰਾਫੀ, ਫ਼ੋਟੋਗ੍ਰਾਫੀ, ਰਚਨਾਤਮਿਕ ਲੇਖਣ, ਮਹਿੰਦੀ, ਲੋਕ ਗੀਤ, ਕਵਿਤਾ, ਚਿੱਤਰਕਾਰੀ ਅਤੇ ਸਕੈਚਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਆਪਸੀ ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਸਿੱਖਿਆ ਭਰਪੂਰ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਮਰਸ ਐਸੋਸੀਏਸ਼ਨ ਦੀ ਪ੍ਰਧਾਨ ਐਮ.ਕਾਮ. ਭਾਗ ਦੂਸਰਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ, ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਜੱਜ ਸਾਹਿਬਾਨ ਦੀ ਭੂਮਿਕਾ ਅੰਗਰੇਜ਼ੀ ਵਿਭਾਗ ਦੇ ਡਾ. ਗੌਰੀ ਹਾਂਡਾ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਅਤੇ ਪੱਤਰਕਾਰੀ ਵਿਭਾਗ ਦੇ ਪ੍ਰੋ. ਭਗਵੰਤ ਸਿੰਘ ਨੇ ਨਿਭਾਈ | ਇਸ ਮੌਕੇ ਵਿਭਾਗ ਦੇ ਡਾ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਐਸੋਸੀਏਸ਼ਨ ਦੇ ਅਧਿਆਪਕ ਇੰਚਾਰਜ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਕੌਰ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਚਾਨਕ ਅੱਗ ਕਾਰਨ ਸਾਢੇ ਚਾਰ ਏਕੜ ਕਣਕ ਸੁਆਹ ਅਗਲੀ ਖ਼ਬਰ ਅਨਾਜ ਮੰਡੀਆਂ 'ਚ ਚੁਕਾਈ ਦੀ ਉਡੀਕ 'ਚ ਖ਼ਰੀਦੀ ਹੋਈ ਕਣਕ
Ad Position 24