28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਚਾਨਕ ਅੱਗ ਕਾਰਨ ਸਾਢੇ ਚਾਰ ਏਕੜ ਕਣਕ ਸੁਆਹ

Ad Position 21
No active advertisement
ਅਜੀਤ ਡੈਸਕ 17-04-2026
ਸੰਘੋਲ, 16 ਅਪ੍ਰੈਲ (ਪਰਮਵੀਰ ਸਿੰਘ ਧਨੋਆ)-ਪਿੰਡ ਲੋਹਾਰ ਮਾਜਰਾ ਖੁਰਦ ਵਿਖੇ ਸਵੇਰੇ ਅਚਾਨਕ ਅੱਗ ਲੱਗ ਜਾਣ ਕਾਰਨ ਖੜ੍ਹੀ ਕਣਕ ਸੜ ਕੇ ਸੁਆਹ ਹੋ ਗਈ | ਅੱਗ ਬਾਰੇ ਪਤਾ ਲੱਗਣ 'ਤੇ ਆਸ-ਪਾਸ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਵੱਖ-ਵੱਖ ਸਾਧਨਾਂ ਦੀ ਮਦਦ ਨਾਲ ਅੱਗ ਨੂੰ ਕਾਬੂ ਕੀਤਾ | ਦੱਸਿਆ ਜਾਂਦਾ ਹੈ ਕਿ ਫਾਇਰ ਬਿ੍ਗੇਡ ਦੀ ਗੱਡੀ ਪਹੁੰਚਣ ਤੋਂ ਪਹਿਲਾਂ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ | ਅੱਗ ਕਾਰਨ ਠੇਕੇ 'ਤੇ ਖੇਤੀ ਕਰ ਰਹੇ ਕਿਸਾਨ ਬਲਜਿੰਦਰ ਸਿੰਘ ਦੇ ਕਰੀਬ ਸਾਢੇ ਚਾਰ ਏਕੜ ਬਰਬਾਦ ਹੋ ਗਏ | ਮੌਕੇ 'ਤੇ ਪੁਲਿਸ ਪਾਰਟੀ ਨਾਲ ਥਾਣਾ ਖੇੜੀ ਨੌਧ ਸਿੰਘ ਤੋਂ ਪਹੁੰਚੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ | ਪੀੜਤ ਕਿਸਾਨ ਨੇ ਹੋਏ ਨੁਕਸਾਨ ਲਈ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਚ ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਕਾਮਰਸ ਮੇਲਾ ਕਰਵਾਇਆ
Ad Position 24