ਬਸੀ ਪਠਾਣਾਂ, 16 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਵਿਚ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਅੰਬੇਡਕਰ ਜੀ ਦੇ ਚਿੱਤਰ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਕੀਤੀ ਗਈ | ਵਿਦਿਆਰਥੀਆਂ ਵਲੋਂ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਉਨ੍ਹਾਂ ਦੇ ਜੀਵਨ ਅਤੇ ਸੰਵਿਧਾਨ ਨਿਰਮਾਣ ਵਿਚ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਵਿਜੇ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਜੀ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਿੱਖਿਆ ਅਤੇ ਸਮਾਨਤਾ ਦੇ ਮਹੱਤਵ 'ਤੇ ਜ਼ੋਰ ਦਿੱਤਾ | ਅੰਤ ਵਿਚ ਸਮੂਹ ਵਿਦਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵੱਧਣ ਦਾ ਸੰਦੇਸ਼ ਦਿੱਤਾ ਗਿਆ |