ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 19 ਅਪ੍ਰੈਲ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਮਿੰਦਰਪਾਲ ਸਿੰਘ ਲਾਲ ਅਤੇ ਭਾਈ ਕੁਲਵਿੰਦਰ ਸਿੰਘ ਮਾਹਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਹੰੁਮ੍ਹ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ |