ਜਖਵਾਲੀ, 16 ਅਪ੍ਰੈਲ (ਨਿਰਭੈ ਸਿੰਘ)-ਸੂਬਾ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਕਰਕੇ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀ ਅਤੇ ਸਰਪੰਚ ਹਰਸ਼ਦੀਪ ਸ਼ਰਮਾ ਰੁੜਕੀ ਨੇ ਚਨਾਰਥਲ ਮੰਡੀ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਮੰਡੀ ਵਿਚ ਕਣਕ ਦੀ ਫ਼ਸਲ ਸਬੰਧੀ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸਬੰਧਿਤ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਸਨ, ਜਿਸ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕੇ ਹੀ ਸੂਬੇ ਭਰ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ |