28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 17-04-2026
ਅਮਲੋਹ, 16 ਅਪ੍ਰੈਲ (ਕੇਵਲ ਸਿੰਘ)-ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਬਿਜਲੀ ਵਿਭਾਗ ਅਮਲੋਹ ਦੇ ਉੱਚ ਅਧਿਕਾਰੀਆਂ ਦੇ ਨਾਂਅ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਸਮੇਂ ਸਿਰ ਮੁਹੱਈਆ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਨੂੰ ਪਾਣੀ ਲਗਾਉਣ ਲਈ ਉਨ੍ਹਾਂ ਵਲੋਂ ਬਿਜਲੀ ਸਪਲਾਈ ਸਵੇਰੇ 4 ਵਜੇ ਤੋਂ 9 ਵਜੇ ਤੱਕ ਦੇਣ ਦੀ ਮੰਗ ਕੀਤੀ ਗਈ ਸੀ, ਪ੍ਰੰਤੂ ਬਿਜਲੀ ਵਿਭਾਗ ਵਲੋਂ ਇਸ ਸਮੇਂ ਦੀ ਬਜਾਏ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤੱਕ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂਆਂ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਪੱਕੀ ਹੋਈ ਹੈ ਅਤੇ ਦਿਨ ਦੇ ਸਮੇਂ ਬਿਜਲੀ ਸਪਲਾਈ ਹੋਣ ਨਾਲ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਵੱਡਾ ਨੁਕਸਾਨ ਵੀ ਹੋ ਸਕਦਾ ਹੈ | ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਲਈ ਬਿਜਲੀ ਸਪਲਾਈ ਸਵੇਰੇ 4 ਵਜੇ ਤੋਂ ਹੀ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਹੋਵੇ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਛੰਨਾ, ਪ੍ਰਧਾਨ ਜਸਵੀਰ ਸਿੰਘ, ਪਵਨਦੀਪ ਸਿੰਘ, ਨਾਜਰ ਸਿੰਘ, ਮਨਿੰਦਰ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ ਨੇੇ ਅਤਾਪੁਰ ਦੀ ਪੰਜਵੀਂ ਤੇ ਛੇਵੀਂ ਜਮਾਤ ਦੀ ਟਾਪਰ ਵਿਦਿਆਰਥਣ ਜਸਪ੍ਰੀਤ ਕੌਰ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਾਨੂੰਪੁਰ ਦੇ ਖੇਤਰ ਵਿਚ ਲੱਗੀ ਅੱਗ ਕਾਰਨ ਕਿਸਾਨਾਂ ਦੀ 100 ਏਕੜ ਖੜ੍ਹੀ ਫ਼ਸਲ ਸੜ ਕੇ ਸੁਆਹ
Ad Position 24