28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਏ.ਡੀ.ਸੀ ਨੇੇ ਅਤਾਪੁਰ ਦੀ ਪੰਜਵੀਂ ਤੇ ਛੇਵੀਂ ਜਮਾਤ ਦੀ ਟਾਪਰ ਵਿਦਿਆਰਥਣ ਜਸਪ੍ਰੀਤ ਕੌਰ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 17-04-2026
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ)-ਪਿੰਡ ਅਤਾਪੁਰ ਦੀ ਇਕ ਹੋਣਹਾਰ ਬੱਚੀ ਜਸਪ੍ਰੀਤ ਕੌਰ ਨੇ ਬੀਤੇ ਸਾਲ ਪੰਜਵੀਂ ਕਲਾਸ ਦੇ ਨਤੀਜਿਆਂ ਵਿਚ ਪੂਰੇ ਬਲਾਕ ਵਿਚ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਹੁਣ ਇਸ ਬੱਚੀ ਨੇ ਮੌਜੂਦਾ ਸਾਲ ਛੇਵੀਂ ਕਲਾਸ ਵਿਚ ਵੀ ਟਾਪ ਕੀਤਾ ਹੈ | ਇਸ ਸ਼ਾਨਦਾਰ ਉਪਲੱਬਧੀ ਲਈ ਬੱਚੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਧਾਲੀਵਾਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਬੱਚੀ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਮਾਜ ਲਈ ਪੇ੍ਰਰਨਾ ਸ੍ਰੋਤ ਹੁੰਦੇ ਹਨ | ਉਨ੍ਹਾਂ ਨੇ ਹੋਰ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਵੀ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਉੱਚਾ ਕਰਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਗਲੀ ਖ਼ਬਰ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ
Ad Position 24