ਖਮਾਣੋਂ, 16 ਅਪ੍ਰੈਲ (ਜੋਗਿੰਦਰ ਪਾਲ)-ਇਸ ਸਾਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਤੇ ਇਸ ਮੌਕੇ 'ਤੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਹੋਣਹਾਰ ਵਿਦਿਆਰਥੀਆਂ 'ਚੋਂ ਸ਼ਾਨਵੀ ਸ਼ਰਮਾ (94 ਪ੍ਰਤੀਸ਼ਤ), ਗੁਰਤੇਜ ਸਿੰਘ (92.8), ਆਰੂਸ਼ੀ (92.6) ਅਤੇ ਹਰਦੇਵ ਸਿੰਘ ਨੇ (91.4 ਫੀਸਦੀ) ਅੰਕ ਪ੍ਰਾਪਤ ਕਰਕੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਰੁਤਬਾ ਉੱਚਾ ਕੀਤਾ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਸਕੂਲ ਦੇ ਸਾਰੇ ਹੀ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਡਾ. ਸੁਨੀਲ ਗੁਪਤਾ, ਡਾ. ਜਗਦੀਪ ਰਾਣਾ, ਦਵਿੰਦਰ ਦਾਨੀਆ ਅਤੇ ਵੰਦਨਾ ਸ਼ਰਮਾ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |