ਬਸੀ ਪਠਾਣਾਂ, 16 ਅਪ੍ਰੈਲ (ਐਚ.ਐਸ. ਗੌਤਮ)-ਪਿੰਡ ਖਾਲਸਪੁਰ 'ਚ ਸਾਰਥਿਕ ਫਾਊਾਡੇਸ਼ਨ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫਾਊਾਡੇਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ 'ਤੇ ਰੌਸ਼ਨੀ ਪਾਈ | ਸਮਾਗਮ ਦੌਰਾਨ ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਜਨਰਲ ਸਕੱਤਰ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂਾ ਡਾ. ਅੰਬੇਡਕਰ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਕੌਰ, ਹਰਜੋਤ ਕੌਰ ਅਤੇ ਹੋਰ ਕਈ ਇਲਾਕਾ ਨਿਵਾਸੀ ਵੀ ਹਾਜ਼ਰ ਸਨ |