ਅਮਲੋਹ, 16 ਅਪ੍ਰੈਲ (ਕੇਵਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਨੂੰ ਪਾਰਟੀ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਕਾਂਗਰਸੀਆਂ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ, ਜਦਕਿ ਪਿੰਡ ਕਲਾਲਮਾਜਰਾ ਦੇ ਵਾਸੀਆਂ ਵਲੋਂ ਵੀ ਗਰੇਵਾਲ ਨੂੰ ਸਨਮਾਨਿਤ ਕਰਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਾਲ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ | ਇਸ ਦੌਰਾਨ ਗਰੇਵਾਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ