26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਿਸਾਨਾਂ ਦੀ ਮਾੜੀ ਹਾਲਤ ਦੀ ਪੰਜਾਬ ਸਰਕਾਰ ਜ਼ਿੰਮੇਵਾਰ- ਈਸ਼ਰਪ੍ਰੀਤ ਸਿੱਧੂ <br/>

Ad Position 21
No active advertisement
ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਐੱਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਰਗਰਮ ਕਾਂਗਰਸੀ ਨੌਜਵਾਨ ਆਗੂ ਈਸ਼ਰਪ੍ਰੀਤ ਸਿੱਧੂ ਨੇ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਫ਼ਸਲ ਦੀ ਹੋ ਰਹੀ ਬੇਕਦਰੀ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨਾਂ ਦੀ ਮਾੜੀ ਹਾਲਤ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਉਨ•ਾਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰ ਖ਼ਰੀਦ ਅਤੇ ਲਿਫ਼ਟਿੰਗ ਪ੍ਰਬੰਧਾਂ ਦੀ ਸੁਸਤ ਰਫ਼ਤਾਰ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ, ਅਨਾਜ ਮੰਡੀਆਂ ਵਿਚ ਕਣਕ ਦੇ ਢੇਰ ਲੱਗ ਚੁੱਕੇ ਹਨ, ਜਦਕਿ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਦੇ ਕੀਤੇ ਗਏ ਦਾਅਵੇ ਫੋਕੇ ਸਾਬਤ ਹੋਏ ਹਨ | ਇਹ ਸਰਕਾਰ ਕਿਸਾਨਾਂ ਨੂੰ ਸਿਰਫ਼ ਲਾਰਿਆਂ 'ਚ ਭਰਮਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨ-ਬ-ਦਿਨ ਮਾੜੀ ਹੁੰਦੀ ਜਾ ਰਹੀ ਹੈ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨ ਵਿਰੋਧੀ ਨੀਤੀਆਂ ਅਪਣਾ ਰਹੀਆਂ ਹਨ | ਸੂਬੇ ਸਿਰ ਚੜ੍ਹਦੇ ਕਰਜ਼ੇ ਅਤੇ ਖ਼ਰਾਬ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਉਂਦਿਆਂ ਸਿੱਧੂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੋਲ ਜ਼ਿਆਦਾ ਵਿਭਾਗ ਹੋਣ ਕਾਰਨ ਗ੍ਰਹਿ ਵਿਭਾਗ ਕਿਸੇ ਅਲੱਗ ਮੰਤਰੀ ਨੂੰ ਸੌਂਪਣਾ ਚਾਹੀਦਾ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਹਾਲ ਹੋ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਰੰਟੀਆਂ, ਨੀਤੀਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਹਨ ਜਿਸ ਕਰਕੇ ਉਹ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਰਿਮਟ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਇਕ ਰੋਜ਼ਾ ਸੀਨੀਅਰ ਸਿਟੀਜ਼ਨ ਮੀਟ ਦਾ ਆਯੋਜਨ <br/> ਅਗਲੀ ਖ਼ਬਰ ਨਿਰਪੱਖ ਸੁਣਵਾਈ ਦਾ ਅਧਿਕਾਰ ਸਿਰਮੌਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ 'ਚ ਸਾਊਾਡਪਰੂਫ ਸੈੱਲ ਬਣਾਉਣ ਦੇ...
Ad Position 24