25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਰਾਏ ਵਲੋਂ ਪਿੰਡ ਬਾਗ਼ ਸਿਕੰਦਰ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਗ਼ ਸਿਕੰਦਰ ਵਿਖੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਪੁੱਟੇ ਗਏ ਹਨ, ਜਿਨ੍ਹਾਂ ਦੀ ਬਦੌਲਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਭਾਰਤ ਭਰ ਵਿਚੋਂ ਪਹਿਲਾ ਸਥਾਨ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਲਈ ਵੀ ਵੱਡਾ ਬਜਟ ਰੱਖਿਆ ਗਿਆ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਹੋਰ ਸੁਧਾਰ ਕੀਤੇ ਜਾ ਸਕਣ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੇ ਬਰਾਬਰ ਲਿਜਾਉਣ ਦੇ ਲਈ ਯਤਨਸ਼ੀਲ ਹੈ ਅਤੇ ਜਿਹੜੀਆਂ ਸੁਵਿਧਾਵਾਂ ਕਾਨਵੈਂਟ ਸਕੂਲਾਂ ਵਿਚ ਮਿਲਦੀਆਂ ਹਨ, ਉਹ ਹੁਣ ਸਰਕਾਰੀ ਸਕੂਲਾਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿਚ ਦਾਖਲ ਕਰਵਾਉਣ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੇ ਨਾਲ ਜਿੱਥੇ ਪੰਜਾਬ ਸਰਕਾਰ ਦਾ ਹੌਸਲਾ ਵੱਧੇਗਾ, ਉੱਥੇ ਹੀ ਵਿਦਿਆਰਥੀਆਂ ਨੂੰ ਨਿਗੂਣੀਆਂ ਫ਼ੀਸਾਂ 'ਤੇ ਸਿੱਖਿਆ ਮਿਲੇਗੀ | ਇਸ ਮੌਕੇ ਵਿਧਾਇਕ ਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗ਼ ਸਿਕੰਦਰ ਵਿਖੇ ਕਰੀਬ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਅਤੇ ਇਸ ਦੇ ਨਾਲ ਹੀ ਸਕੂਲ ਨੂੰ ਮਿਲੇ ਪੈਨਲ (ਵੱਡੀ ਸਕਰੀਨ) ਦੀ ਘੁੰਡ ਚੁਕਾਈ ਵੀ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਅੰਤ ਵਿਚ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਜ਼ਿਲ੍ਹਾ ਸਿੱਖਿਆ ਇੰਚਾਰਜ ਗੁਰਪ੍ਰੀਤ ਭਿੰਡਰ, ਡਿਪਟੀ ਡੀ.ਓ. ਦੀਦਾਰ ਸਿੰਘ ਮਾਂਗਟ, ਪਿ੍ੰਸੀਪਲ ਰਕੇਸ਼ ਕੁਮਾਰ ਸੂਦ, ਜਸਪ੍ਰੀਤ ਸਿੰਘ, ਨੌਰੰਗ ਸਿੰਘ, ਪਿ੍ਤਪਾਲ ਸਿੰਘ ਜੱਸੀ ਅਤੇ ਮਨਦੀਪ ਸਿੰਘ ਪੋਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਰਿਊਣਾ ਉੱਚਾ ਨੇ ਸਕੂਲਾਂ ਨੂੰ ਦਿੱਤੇ ਵਾਟਰ ਕੂਲਰ <br/> ਅਗਲੀ ਖ਼ਬਰ ਸੀ.ਐਫ.ਸੀ. ਨੇ 12 ਸਾਲ ਪੂਰੇ ਹੋਣ 'ਤੇ ਸਥਾਪਨਾ ਦਿਵਸ ਮਨਾਇਆ
Ad Position 24