25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਘਰੇਲੂ ਗੈਸ ਸਿਲੰਡਰਾਂ ਦੇ ਦੁਰਉਪਯੋਗ 'ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 18-04-2026
ਮੰਡੀ ਗੋਬਿੰਦਗੜ੍ਹ, 17 ਅਪ੍ਰੈਲ (ਰਾਜੇਸ਼ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਗੈਸ ਸਿਲੰਡਰਾਂ ਦੇ ਦੁਰਉਪਯੋਗ ਖ਼ਿਲਾਫ਼ ਕੜੀ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਅਤੇ ਤਿ੍ਲੋਕਪੁਰੀ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਹ ਕਾਰਵਾਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵਲੋਂ ਕੀਤੀ ਗਈ | ਚੈਕਿੰਗ ਦੌਰਾਨ ਹੋਟਲਾਂ, ਢਾਬਿਆਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੀ ਤਲਾਸ਼ੀ ਲਈ ਗਈ, ਜਿਸ ਵਿਚ 12 ਘਰੇਲੂ ਗੈਸ ਸਿਲੰਡਰ ਵਪਾਰਕ ਉਦੇਸ਼ਾਂ ਲਈ ਵਰਤੇ ਜਾਂਦੇ ਪਾਏ ਗਏ | ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਇਹ ਸਿਲੰਡਰ ਜ਼ਬਤ ਕਰ ਲਏ ਤੇ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਹੈ | ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਕੇਵਲ ਸਿੰਘ ਦੀ ਅਗਵਾਈ ਹੇਠ ਚਲੀ ਇਸ ਮੁਹਿੰਮ ਵਿਚ ਇੰਸਪੈਕਟਰ ਕਪਲ ਸਕਸੈਨਾ, ਭੁਪਿੰਦਰ ਸਿੰਘ, ਕਰਮਜੀਤ ਸਿੰਘ ਅਤੇ ਗੁਰਮੋਹਿਤ ਸਿੰਘ ਸ਼ਾਮਿਲ ਸਨ | ਇਸ ਸਬੰਧੀ ਕੇਵਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਕੋਈ ਘਾਟ ਨਹੀਂ ਹੈ, ਪਰ ਵਿਭਾਗ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਵਪਾਰਕ ਸਥਾਨਾਂ 'ਤੇ ਘਰੇਲੂ ਸਿਲੰਡਰਾਂ ਦਾ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਦੁਰਉਪਯੋਗ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਇਸ ਨਾਲ ਗੈਸ ਦੀ ਕਾਲਾਬਾਜ਼ਾਰੀ ਨੂੰ ਵਧਾਵਾ ਮਿਲਦਾ ਹੈ ਅਤੇ ਆਮ ਲੋਕਾਂ ਦਾ ਆਰਥਿਕ ਸ਼ੋਸ਼ਣ ਹੁੰਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਭਾਗ ਵਲੋਂ ਇਸ ਤਰ੍ਹਾਂ ਦੀ ਲੁੱਟ- ਖਸੁੱਟ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਛਾਪੇਮਾਰੀ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੇ ਦੁਰਉਪਯੋਗ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰ... ਅਗਲੀ ਖ਼ਬਰ ਐਸ.ਡੀ.ਐਮ. ਨੇ ਸਰਹਿੰਦ ਮੰਡੀ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਣਕ ਦੀ ਤੁਲਾਈ ਤੇ ਲਿਫ਼ਟਿੰਗ ਸਬੰਧੀ ਦਿ...
Ad Position 24