25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੂਰੀ ਜਾਂਚ ਪੜਤਾਲ ਪੁਲਿਸ ਤੋਂ ਕਰਵਾਉਣ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਕਾਨ ਮਾਲਕ ਜਾਂ ਮਕਾਨ 'ਤੇ ਕਾਬਜ਼ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਉਸ ਦੀ ਪਹਿਚਾਣ ਸਬੰਧੀ ਪੂਰੀ ਤਰ੍ਹਾਂ ਜਾਂਚ ਪੜਤਾਲ ਪੁਲਿਸ ਵਿਭਾਗ ਤੋਂ ਕਰਵਾਉਣ ਅਤੇ ਇਸ ਸਬੰਧੀ ਸੂਚਨਾ ਸਬੰਧਿਤ ਥਾਣੇ ਵਿਚ ਦਰਜ਼ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ 'ਤੇ ਦਿੱਤਾ ਜਾਵੇ | ਮਨਾਹੀ ਹੁਕਮਾਂ ਵਿਚ ਕਿਹਾ ਗਿਆ ਕਿ ਸਮਾਜ ਵਿਰੋਧੀ ਅਨਸਰਾਂ ਵਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ 'ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ | ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀ ਦੇ ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਸਿੰਘ ਢਿੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੇ ਦੁਰਉਪਯੋਗ 'ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ
Ad Position 24