ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਮਨਸੂਰੀ ਟੋਭਾ ਸਰਹਿੰਦ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕੇ ਹੋਏ ਪੰਜਾਬੀ 2027 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ 'ਆਪ' ਦਾ ਬੋਰੀਆਂ ਬਿਸਤਰਾ ਗੋਲ ਕਰਨ ਲਈ ਤਿਆਰ ਬੈਠੇ ਹਨ | ਸ. ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਲੋਕਾਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਰੋਜਾਨਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ | ਇਸ ਮੌਕੇ ਸ. ਭੁੱਟਾ ਨੇ ਬਲਜੀਤ ਸਿੰਘ ਖਾਲਸਾ ਪ੍ਰਧਾਨ ਐਸ.ਸੀ ਵਿੰਗ ਪ੍ਰਧਾਨ ਨੂੰ ਸਰਹਿੰਦ ਦੇ ਵਾਰਡ ਨੰਬਰ 21 ਦਾ ਇੰਚਾਰਜ ਵੀ ਨਿਯੁਕਤ ਕੀਤਾ | ਇਸ ਮੌਕੇ ਨੱਥਾ ਸਿੰਘ ਸਾਬਕਾ ਮੈਨੇਜਰ, ਹਰਪ੍ਰੀਤ ਸਿੰਘ ਪ੍ਰਧਾਨ ਸਰਹਿੰਦ ਸ਼ਹਿਰ, ਸੁਖਵਿੰਦਰ ਸਿੰਘ, ਸਵਰਨਜੀਤ ਸਿੰਘ ਸੋਨੂੰ, ਗੁਰਪ੍ਰੀਤ ਸਿੰਘ, ਮੰਗਤ, ਬਲਜੀਤ ਸਿੰਘ, ਦਿਓਲ ਰਾਮ, ਹੇਮਰਾਜ, ਸਾਬਕਾ ਕੌਂਸਲਰ ਪੰਡਿਤ ਨਰੇਸ਼ ਕੁਮਾਰ, ਰਿੰਪੀ ਰਾਮ, ਵਿਸਾਖੀ ਰਾਮ, ਕੇਵਲ ਕਿ੍ਸ਼ਨ, ਸੁੱਖਾ, ਗੁਰਪ੍ਰੀਤ ਸਿੰਘ, ਦਲਵੀਰ ਕੌਰ, ਰੁਪਿੰਦਰ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਨਿਰਮਲ ਕੌਰ, ਬਚਿੱਤਰ ਸਿੰਘ, ਲਖਵੀਰ ਕੌਰ, ਰਣਵੀਰ ਸਿੰਘ, ਧਰਮਾ, ਦਿਆ ਦੇਵੀ, ਬਲਰਾਜ ਸਿੰਘ ਮਾਨ, ਰਾਜ ਕੇਵਲ, ਚੰਦਰਕਾਂਤ ਕਰਨ ਕੌਰ, ਸੁਖਦੇਵ ਕੌਰ, ਮਨਜੀਤ ਕੌਰ, ਸੰਤ ਸਿੰਘ, ਨਿਰਭੈ ਸਿੰਘ, ਕੁਲਵੰਤ ਸਿੰਘ, ਮਨਪ੍ਰੀਤ ਕੌਰ, ਮੇਜਰ ਸਿੰਘ, ਦਲਜੀਤ ਸਿੰਘ, ਮੰਗਾ ਸਿੰਘ, ਵੀਰ ਸਿੰਘ, ਰਜਿੰਦਰ ਕੌਰ ਤੇ ਕੁਲਵਿੰਦਰ ਕੌਰ ਵੀ ਹਾਜ਼ਰ ਸਨ |