25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਕਾਲ ਅਕੈਡਮੀ ਖਮਾਣੋਂ ਦੇ ਵਿਦਿਆਰਥੀ ਦਸਵੀਂ ਦੇ ਨਤੀਜਿਆਂ 'ਚ ਛਾਏ <br/>

Ad Position 21
No active advertisement
ਅਜੀਤ ਡੈਸਕ 18-04-2026
ਖਮਾਣੋਂ, 17 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਖਮਾਣੋਂ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਸੀ. ਵਲੋਂ ਜਾਰੀ ਕੀਤੇ ਗਏ ਦਸਵੀਂ ਜਮਾਤ ਦੇ ਸੈਸ਼ਨ 2025- 2026 ਦੇ ਨਤੀਜਿਆਂ ਵਿਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਵਿਲੱਖਣ ਪਛਾਣ ਬਣਾਈ ਹੈ | ਪ੍ਰਭਜੋਤ ਕੌਰ ਨਾਂ ਦੀ ਵਿਦਿਆਰਥਣ ਨੇ ਤਹਿਸੀਲ ਪੱਧਰ ਤੇ ਇਲਾਕੇ ਦੇ ਸਾਰੇ ਸੀ.ਬੀ.ਐੱਸ.ਈ. ਸਕੂਲਾਂ ਵਿਚੋਂ 98.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਨੇ ਆਈ. ਟੀ. ਦੇ ਵਿਸ਼ੇ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ ਅਤੇ ਇਸ ਤੋਂ ਇਲਾਵਾ ਪੰਜਾਬੀ ਅਤੇ ਸਮਾਜਿਕ ਵਿਗਿਆਨ ਦੇ ਵਿਸ਼ੇ ਵਿਚੋਂ 100 ਵਿਚੋਂ 99 ਅੰਕ ਪ੍ਰਾਪਤ ਕੀਤੇ ਹਨ | ਇਸ ਦੇ ਨਾਲ ਹੀ ਸਾਹਿਬਜੀਤ ਕੌਰ ਅਤੇ ਪ੍ਰਭਲੀਨ ਕੌਰ ਦੋਨੋਂ ਵਿਦਿਆਰਥਣਾਂ ਨੇ 97.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤਹਿਸੀਲ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਜਿਸ ਵਿਚ ਸਾਹਿਬਜੀਤ ਕੌਰ ਨੇ ਗਣਿਤ ਅਤੇ ਪੰਜਾਬੀ ਦੋਨਾਂ ਵਿਸ਼ਿਆਂ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ ਤੇ ਪ੍ਰਭਲੀਨ ਕੌਰ ਨੇ ਵੀ ਪੰਜਾਬੀ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ | ਜਪਜੋਤ ਕੌਰ ਕੰਗ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਤਹਿਸੀਲ ਪੱਧਰ ਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਹਰਮਨਜੋਤ ਕੌਰ ਨੇ 91.8 ਫ਼ੀਸਦੀ ਅਤੇ ਕਰਨਵੀਰ ਸਿੰਘ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਅਕਾਲ ਅਕੈਡਮੀ ਖਮਾਣੋਂ ਦੀ ਪਾਸ 100 ਫ਼ੀਸਦੀ ਰਹੀ | ਇਸ ਮੌਕੇ ਤੇ ਪਿ੍ੰਸੀਪਲ ਅਮਰਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ | ਉਨ•ਾਂ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਨੇ ਅੱਗ ਕਾਰਨ ਨੁਕਸਾਨੀ ਕਣਕ ਫ਼ਸਲ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਜੀਸਸ ਸੇਵੀਅਰਜ਼ ਸਕੂਲ ਖਮਾਣੋਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24