25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਬਕਾ ਵਿਧਾਇਕ ਨਾਗਰਾ ਨੇ ਅੱਗ ਕਾਰਨ ਨੁਕਸਾਨੀ ਕਣਕ ਫ਼ਸਲ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੰਡੋਫਲ, ਮਾਨੂੰਪੁਰ ਤੇ ਰਸੀਦਪੁਰਾ ਪਿੰਡਾਂ ਵਿਚ ਹਾਲ ਹੀ ਵਿਚ ਅੱਗ ਕਾਰਨ ਨੁਕਸਾਨੀ ਕਣਕ ਦੀ ਫ਼ਸਲ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ | ਇਸ ਦੌਰਾਨ ਨਾਗਰਾ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ | ਨਾਗਰਾ ਨੇ ਦੱਸਿਆ ਕਿ ਅੱਗ ਦੀ ਇਸ ਦੁਰਘਟਨਾ ਕਾਰਨ ਤਕਰੀਬਨ 85 ਏਕੜ ਖੜੀ ਤੇ ਵਾਢੀ ਲਈ ਤਿਆਰ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮੌਸਮੀ ਤਬਦੀਲੀਆਂ, ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਘੱਟ ਉਪਜ ਦੇ ਸੰਕਟ ਨਾਲ ਜੂਝ ਰਹੇ ਹਨ, ਉੱਪਰੋਂ ਇਸ ਤਰ੍ਹਾਂ ਦੀਆਂ ਅਚਾਨਕ ਅੱਗ ਦੀਆਂ ਘਟਨਾਵਾਂ ਉਨ੍ਹਾਂ ਲਈ ਵੱਡਾ ਝਟਕਾ ਸਾਬਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦੀ ਨਹੀਂ ਸਗੋਂ ਸੂਬੇ ਦੀ ਆਰਥਿਕਤਾ ਲਈ ਵੀ ਚਿੰਤਾਜਨਕ ਗੱਲ ਹੈ | ਨਾਗਰਾ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਦੇ ਪਰਿਵਾਰਾਂ ਦੇ ਸਾਹਮਣੇ ਰੋਜ਼ੀ-ਰੋਟੀ ਦਾ ਸੰਕਟ ਖੜ੍ਹਾ ਹੋ ਗਿਆ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਬਿਨਾਂ ਕਿਸੇ ਦੇਰੀ ਤੋਂ ਪੀੜਤ ਕਿਸਾਨਾਂ ਨੂੰ ਵਾਜਬ ਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ | ਨਾਗਰਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅੱਗ ਦੇ ਕਾਰਨਾਂ ਦੀ ਜਾਂਚ ਕਰਕੇ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਜਾਣ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਣ | ਇਸ ਮੌਕੇ ਸਾਬਕਾ ਸਰਪੰਚ ਰਣਜੀਤ ਸਿੰਘ ਸੱਦੋਮਾਜਰਾ, ਲਾਭ ਸਿੰਘ ਸ਼ਮਸ਼ੇਰ ਨਗਰ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ, ਮੀਤਾ ਸਿੰਘ, ਅੰਗਰੇਜ਼ ਸਿੰਘ ਗੇਜੂ, ਹਰਵਿੰਦਰ ਸਿੰਘ ਤੇ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਬਣਿਆ ਪੰਜਾਬੀ 'ਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ ਦਾ ਚੈਂਪੀਅਨ ਅਗਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਦੇ ਵਿਦਿਆਰਥੀ ਦਸਵੀਂ ਦੇ ਨਤੀਜਿਆਂ 'ਚ ਛਾਏ <br/>
Ad Position 24