24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਾਤਾ ਗੁਜਰੀ ਕਾਲਜ ਬਣਿਆ ਪੰਜਾਬੀ 'ਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ ਦਾ ਚੈਂਪੀਅਨ

Ad Position 21
No active advertisement
ਅਜੀਤ ਡੈਸਕ 18-04-2026
ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ (ਸੈਸ਼ਨ 2025-26) ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੂੰ ਫਾਈਨਲ ਮੁਕਾਬਲੇ ਵਿਚ 2-0 ਨਾਲ ਹਰਾ ਕੇ ਚੈਂਪੀਅਨਸ਼ਿਪ ਜਿੱਤੀ | ਇਸ ਜਿੱਤ ਰਾਹੀਂ ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇੱਕ ਸਿਰਮੌਰ ਸਿੱਖਿਆ ਸੰਸਥਾ ਹੈ, ਜਿੱਥੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਾਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਲਾਘਾਯੋਗ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੁੰਦੇ ਹਨ | ਇਸ ਮੌਕੇ ਖੇਡ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਸਿੰਘ ਅਤੇ ਕੋਚ ਬਹਾਦਰ ਸਿੰਘ ਨੇ ਵੀ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਹੋਰ ਉਚਾਈਆਂ ਛੂਹਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕੋਚ ਗੁਰਜੋਤ ਸਿੰਘ ਤੇ ਕੋਚ ਸੰਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਸਾਲਾਨਾ ਕਰੀਅਰ ਮੇਲਾ 22 ਨੂੰ - ਡਾ. ਪਰਿਤਪਾਲ ਸਿੰਘ ਅਗਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਨੇ ਅੱਗ ਕਾਰਨ ਨੁਕਸਾਨੀ ਕਣਕ ਫ਼ਸਲ ਦਾ ਲਿਆ ਜਾਇਜ਼ਾ <br/>
Ad Position 24