23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨੌਜਵਾਨਾਂ ਦਾ ਰੁਝਾਨ ਦਿਨੋਂ-ਦਿਨ ਕਾਂਗਰਸ ਵੱਲ ਵਧ ਰਿਹਾ ਹੈ-ਨਾਗਰਾ <br/>

Ad Position 21
No active advertisement
ਅਜੀਤ ਡੈਸਕ 19-04-2026
ਜਖਵਾਲੀ, 18 ਅਪ੍ਰੈਲ (ਨਿਰਭੈ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਧਰਮਿੰਦਰ ਸਿੰਘ ਧਿੰਦੀ ਬਾਲਪੁਰ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਨਾਗਰਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਪਰਮਿੰਦਰ ਸਿੰਘ ਪਿੰਦੂ, ਹਰਜੀਤ ਸਿੰਘ ਨੋਲੱਖਾ, ਸੁਖਵਿੰਦਰ ਸਿੰਘ ਸੁੱਖੀ, ਸ਼ਿੰਗਾਰਾ ਸਿੰਘ, ਰਜਨੀਸ਼ ਬਾਵਾ, ਸੁਖਵਿੰਦਰ ਸਿੰਘ ਅਤੇ ਹੇਵਨਪ੍ਰੀਤ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸੂਬੇ ਦੇ ਲੋਕਾਂ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਉਹ ਸੂਬੇ ਦੇ ਭਵਿੱਖ ਨੂੰ ਲੈ ਕੇ ਗੰਭੀਰ ਹਨ ਅਤੇ ਬਦਲਾਅ ਚਾਹੁੰਦੇ ਹਨ | ਸ. ਨਾਗਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰ ਵਰਗ ਦੀ ਆਵਾਜ਼ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜਨਗੇ | ਨਾਗਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ, ਨਸ਼ਿਆਂ ਅਤੇ ਮਹਿੰਗਾਈ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਇਨ੍ਹਾਂ ਮੁੱਦਿਆਂ ਦਾ ਠੋਸ ਹੱਲ ਦੇ ਸਕਦੀ ਹੈ | ਨਾਗਰਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਲੋਕਾਂ ਦੀ ਆਵਾਜ਼ ਬਣੇਗੀ | ਇਸ ਮੌਕੇ ਧਿੰਦੀ ਨੇ ਕਿਹਾ ਕਿ ਉਨ੍ਹਾਂ ਸਾਬਕਾ ਵਿਧਾਇਕ ਨਾਗਰਾ ਦੀ ਦੂਰਦਰਸ਼ੀ ਸੋਚ, ਇਮਾਨਦਾਰ ਨੇਤਿ੍ਤਵ ਅਤੇ ਲੋਕਾਂ ਨਾਲ ਨਿਭਾਈ ਜਾ ਰਹੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਭੁਪਿੰਦਰ ਸਿੰਘ ਬਾਲਪੁਰ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਰਣਬੀਰ ਸਿੰਘ ਹੈਪੀ, ਧਰਮਿੰਦਰ ਸਿੰਘ ਗੋਰਖਾ, ਹਰਸ਼ਪ੍ਰੀਤ ਸਿੰਘ ਢੰਡੇ, ਜਗਵਿੰਦਰ ਸਿੰਘ ਬੈਂਸ, ਮਨਤਾਜ ਸਿੰਘ ਅਤੇ ਗੁਰਤੇਜ ਸਿੰਘ ਤੇਜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਰੁਸ਼ਨਾਇਆ ਕਾਲਜ ਦਾ ਨਾਂਅ <br/> ਅਗਲੀ ਖ਼ਬਰ ਪਿੰਡ ਅਖਾੜਾ ਵਾਸੀਆਂ ਨੇ ਅਖਾੜਾ ਪੁਲ ਤੋਂ ਮਾਣੂੰਕੇ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਕੀਤਾ ਰੋਸ ਪ੍ਰਦਰਸ਼ਨ ਤਹਿਸ...
Ad Position 24