23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ <br/>

Ad Position 21
No active advertisement
ਅਜੀਤ ਡੈਸਕ 19-04-2026
ਬਸੀ ਪਠਾਣਾਂ, 18 ਅਪ੍ਰੈਲ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਵਾਪਰੇ ਹਾਦਸੇ, ਜਿਸ ਵਿਚ ਹੁਣ ਤੱਕ 9 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ, ਦੇ ਮਾਮਲੇ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਜ ਪ੍ਰਣਾਲੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਡਾ. ਹਰਬੰਸ ਲਾਲ ਨੇ ਪਿੰਡ ਮੈਣ ਮਾਜਰੀ ਵਿਖੇ ਬੱਸ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਕਤ ਹਾਦਸਾ ਸੜਕ 'ਤੇ ਪਏ ਵੱਡੇ ਖੱਡੇ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ, ਜਦੋਂਕਿ ਪੰਜਾਬ ਸਰਕਾਰ ਜ਼ਿਲ੍ਹੇ ਦੀਆਂ ਸਾਰੀਆਂ ਸੜਕਾਂ ਦਾ ਨਵ ਨਿਰਮਾਣ ਅਤੇ ਮੁਰੰਮਤ ਕਰਵਾਉਣ ਦੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ | ਸਾਬਕਾ ਮੰਤਰੀ ਨੇ ਕਿਹਾ ਕਿ ਇਹ ਦੁਰਘਟਨਾ ਬਹੁਤ ਦੁੱਖਦਾਈ ਹੈ | ਜਿਸ ਵਿਚ ਮੈਣ ਮਾਜਰੀ ਪਿੰਡ ਦੇ ਕਰੀਬ 7 ਸ਼ਰਧਾਲੂਆਂ ਦੀ ਜਾਨ ਚਲੀ ਗਈ ਹੈ | ਉਨ੍ਹਾਂ ਪੀੜਤ ਪਰਿਵਾਰਾਂ ਅਤੇ ਪਿੰਡ ਮੈਣ ਮਾਜਰੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਪਾਸੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਮਦਦ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ 'ਤੇ ਭਾਜਪਾ ਆਗੂ ਜਗਵੀਰ ਸਿੰਘ ਤਰਖੇੜੀ, ਚਰਨ ਸਿੰਘ ਮੈਣ ਮਾਜਰੀ, ਬਲਵਿੰਦਰ ਸਿੰਘ ਮਾਵੀ, ਸਰਪੰਚ ਕੰਵਲਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਬੋਰਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪੀੜਤ ਕਿਸਾਨਾਂ ਨੂੰ ਇਕ ਲੱਖ ਰੁਪਏ ਦੀ ਮਦਦ ਦੇਣ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਰੁਸ਼ਨਾਇਆ ਕਾਲਜ ਦਾ ਨਾਂਅ <br/>
Ad Position 24