23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਰਾਏ ਨੇ ਪੀੜਤ ਕਿਸਾਨਾਂ ਨੂੰ ਇਕ ਲੱਖ ਰੁਪਏ ਦੀ ਮਦਦ ਦੇਣ ਦਾ ਕੀਤਾ ਐਲਾਨ <br/>

Ad Position 21
No active advertisement
ਅਜੀਤ ਡੈਸਕ 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਮਨਪ੍ਰੀਤ ਸਿੰਘ)-ਮੰਡੋਫਲ ਏਰੀਆ ਵਿਖੇ ਸੜੀ ਕਣਕ ਸਬੰਧੀ ਵਿਧਾਇਕ ਲਖਵੀਰ ਸਿੰਘ ਰਾਏ ਪੀੜਤ ਕਿਸਾਨਾਂ ਨੂੰ ਮਿਲੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਕੀਤੀ | ਉਨਾਂ ਨੇ ਆਪਣੇ ਵਲੋਂ ਨਿਜੀ ਤੌਰ ਤੇ ਪੀੜਿਤ ਪਰਿਵਾਰਾਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਹੋਰ ਅਹੁਦੇਦਾਰਾਂ ਵਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਨੁਕਸਾਨ ਸਬੰਧੀ ਪੰਜਾਬ ਸਰਕਾਰ ਨੂੰ ਰਿਪੋਰਟ ਭੇਜੀ ਜਾ ਰਹੀ ਹੈ, ਜੋ ਵੀ ਮਦਦ ਸੰਭਵ ਹੋਵੇਗੀ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ ਵਲੋਂ 10 ਹਜ਼ਾਰ, ਪਟਵਾਰੀ ਵਲੋਂ 10 ਹਜ਼ਾਰ, ਬਲਾਕ ਸੰਮਤੀ ਖੇੜਾ ਦੇ ਉਪ ਚੇਅਰਮੈਨ ਬਿਕਰਮ ਸਿੰਘ ਵਲੋਂ 20 ਏਕੜ ਦੀ ਤੂੜੀ ਦੇਣ ਦਾ ਐਲਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਮਾਨੂੰਪੁਰ, ਰਸੀਦਪੁਰ ਅਤੇ ਮੰਡੋਫਲ ਵਿਖੇ 50 ਏਕੜ ਦੇ ਕਰੀਬ ਕਣਕ ਸੜ ਗਈ ਸੀ, ਜਿਸ ਕਾਰਨ ਇਹ ਭਾਰੀ ਨੁਕਸਾਨ ਹੋਇਆ ਸੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਬਲਵੀਰ ਚੀਮਾ, ਬਿਕਰਮ ਸਿੰਘ ਉਪ ਚੇਅਰਮੈਨ ਬਲਾਕ ਸੰਮਤੀ ਖੇੜਾ, ਪਿ੍ਤਪਾਲ ਸਿੰਘ ਜੱਸੀ, ਅਮਰਜੀਤ ਸਿੰਘ ਸਾਬਕਾ ਸਰਪੰਚ ਆਨਾਇਤਪੁਰਾ, ਸਰਬਜੀਤ ਕੌਰ ਬਲਾਕ ਸੰਮਤੀ ਮੈਂਬਰ, ਸਰਪੰਚ ਬਲਵਿੰਦਰ ਸਿੰਘ ਮੰਡੋਫਲ, ਗੁਰਨਾਮ ਸਿੰਘ, ਨੰਬਰਦਾਰ ਨਵਜੋਤ ਸਿੰਘ, ਨੰਬਰਦਾਰ ਕਮਲਦੀਪ ਕੌਰ, ਹਰਦੇਵ ਸਿੰਘ ਮੰੁਡੀਆਂ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਜਰਨੈਲ ਸਿੰਘ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਿਰਮਲ ਸਿੰਘ, ਮਨਿੰਦਰ ਟੌਹੜਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਅੱਕੇ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਰਾਈਏਵਾਲ ਗਰਿਡ ਅੱਗੇ ਲਾਇਆ ਧਰਨਾ <br/> ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ <br/>
Ad Position 24