24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੇਅਦਬੀ ਮਾਮਲੇ ਵਿਚ ਲਿਆਂਦਾ ਨਵਾਂ ਸਖ਼ਤ ਕਾਨੂੰਨ 'ਆਪ' ਸਰਕਾਰ ਦਾ ਇਤਿਹਾਸਕ ਕਦਮ-ਸਰਪੰਚ ਹਰਪ੍ਰੀਤ ਕੋਟਲੀ <br/>

Ad Position 21
No active advertisement
ਅਜੀਤ ਡੈਸਕ 19-04-2026
ਅਮਲੋਹ, 18 ਅਪ੍ਰੈਲ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦਾ ਗਿਆ ਨਵਾਂ ਸਖ਼ਤ ਕਾਨੂੰਨ ਇਕ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ | ਪਹਿਲੀਆਂ ਸਰਕਾਰਾਂ ਨੂੰ ਇਹ ਕਾਨੂੰਨ ਕਾਫ਼ੀ ਸਮਾਂ ਪਹਿਲਾਂ ਲੈ ਕੇ ਆਉਣਾ ਚਾਹੀਦਾ ਸੀ, ਪਰ ਹੁਣ ਮੌਜੂਦਾ ਸਰਕਾਰ ਨੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਹੈ | ਇਸ ਫ਼ੈਸਲੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਹੋਈ ਹੈ ਅਤੇ ਸਮਾਜ ਵਿਚ ਕਾਨੂੰਨ ਦੀ ਪਕੜ ਹੋਰ ਮਜ਼ਬੂਤ ਹੋਣ ਦੀ ਉਮੀਦ ਬਣੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਹਰਪ੍ਰੀਤ ਸਿੰਘ ਕੋਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਜਿਹੇ ਸਖ਼ਤ ਕਾਨੂੰਨ ਦੀ ਬਹੁਤ ਜ਼ਰੂਰਤ ਸੀ ਤਾਂ ਜੋ ਕੋਈ ਵੀ ਵਿਅਕਤੀ ਅਜਿਹੀਆਂ ਘਟਨਾਵਾਂ ਕਰਨ ਤੋਂ ਪਹਿਲਾਂ ਕਈ ਵਾਰ ਸੋਚੇ | ਉਨ੍ਹਾਂ ਸਖ਼ਤ ਕਾਨੂੰਨ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਸਮਾਜ ਵਿਚ ਭਰੋਸਾ ਹੋਰ ਮਜ਼ਬੂਤ ਹੋਵੇਗਾ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੇਹੜੀ ਮਜ਼ਦੂਰ ਯੂਨੀਅਨ ਅਮਲੋਹ ਨੇ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਡੀ.ਸੀ. ਨੇ ਆਮ ਲੋਕਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਲਗਾਈ ਪਾਬੰਦੀ
Ad Position 24