25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਗੁਜਰੀ ਕਾਲਜ ਦੀ ਕਿ੍ਕਟ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-04-2026

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਕਿ੍ਕਟ ਮੁਕਾਬਲਿਆਂ (ਸੈਸ਼ਨ 2025-26) ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਸਿਰਮੌਰ ਸਿੱਖਿਆ ਸੰਸਥਾ ਹੈ, ਜਿੱਥੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਾਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਲਾਘਾਯੋਗ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੁੰਦੇ ਹਨ | ਕਾਲਜ ਦੀ ਕਿ੍ਕਟ ਟੀਮ ਦੇ ਇੰਚਾਰਜ ਪ੍ਰੋ. ਮੁਹੰਮਦ ਅਨਵਰ, ਖੇਡ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਸਿੰਘ ਅਤੇ ਕੋਚ ਬਹਾਦਰ ਸਿੰਘ ਨੇ ਵੀ ਖਿਡਾਰੀਆਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਹੋਰ ਉੱਚਾਈਆਂ ਛੂਹਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਿ੍ਕਟ ਕੋਚ ਗੁਰਜੋਤ ਸਿੰਘ ਅਤੇ ਕੋਚ ਸੰਦੀਪ ਸਿੰਘ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਬੱਸ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਮੋਦੀ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਕਿਸਾਨਾਂ ਨੂੰ ਵੱਡੀ ਰਾਹਤ-ਪਰਮਜੀਤ ਕੈਂਥ
Ad Position 24