25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 19-04-2026
ਬਹਾਦਰਗੜ੍ਹ, 18 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਐਮ.ਡੀ. ਲਾਲ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਲੋਕ ਗੀਤ, ਭੰਗੜਾ, ਸਕਿਟ, ਪਹਿਰਾਵਾ ਪ੍ਰਦਰਸ਼ਨੀ ਆਦਿ ਗਤੀਵਿਧੀਆਂ ਕੀਤੀਆਂ ਗਈਆਂ | ਪ੍ਰੋਗਰਾਮ ਦੇ ਅੰਤ ਵਿੱਚ ਪ੍ਰਤੀਯੋਗੀਆਂ ਨੂੰ ਪ੍ਰਸ਼ਨ ਪੁੱਛੇ ਗਏ ਅਤੇ ਸਹੀ ਉੱਤਰ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮਿਸਟਰ ਫੇਅਰਵੈੱਲ ਹਰਵਿੰਦਰ ਸਿੰਘ ਅਤੇ ਮਿਸ ਫੇਅਰਵੈਲ ਨਿਸ਼ਠਾ ਬੀ.ਐਡ ਭਾਗ ਦੂਜਾ ਵਿਚੋਂ ਚੁਣੇ ਗਏ | ਆਲ ਰਾਊਡਰ ਰਾਜਵਿੰਦਰ ਕੌਰ ਅਤੇ ਮਿਸ ਬਿਊਟੀਫੁਲ ਅੰਜਲੀ ਨੂੰ ਚੁਣਿਆ ਗਿਆ | ਅੰਤ ਵਿਚ ਬੀ.ਐਡ. ਭਾਗ ਦੂਜਾ ਦੇ ਵਿਦਿਆਰਥੀਆਂ ਨੇ ਕਾਲਜ ਵਿਚ ਬਿਤਾਏ ਪਲਾਂ ਤੇ ਤਜ਼ਰਬਿਆਂ ਨੂੰ ਸਾਝਾਂ ਕੀਤਾ | ਇਸ ਦੌਰਾਨ ਮੁੱਖ ਮਹਿਮਾਨ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ, ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ ਅਤੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਵਿਚ ਬੁਲੰਦੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ ਮੈਬਰ

Ad Position 22
No active advertisement
ਪਿਛਲੀ ਖ਼ਬਰ ਫੇਅਰਵੈੱਲ ਪਾਰਟੀ 'ਚ ਸੰਤ ਨਾਮਦੇਵ ਕਾਲਜ ਦੀਆਂ ਵਿਦਿਆਰਥਣਾਂ ਨੇ ਮਚਾਇਆ ਧਮਾਲ <br/> ਅਗਲੀ ਖ਼ਬਰ ਆਪਣੇ ਹੀ ਟਰੈਕਟਰ ਥੱਲੇ ਆ ਕੇ ਪਿੰਡ ਭਾਮੀਆਂ ਦੇ ਨੌਜਵਾਨ ਦੀ ਮੌਤ <br/>
Ad Position 24