ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਲੋਹਾਖੇੜੀ ਵਿਖੇ ਮਨਰੇਗਾ ਵਰਕਰਾਂ ਦੀ ਮੁਸ਼ਕਿਲਾਂ ਸੁਣਨ ਮਗਰੋਂ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮਨਰੇਗਾ ਵਰਕਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਜਿਸ ਕਰਕੇ ਪਿੰਡਾਂ ਵਿਚ ਮਨਰੇਗਾ ਤਹਿਤ ਕੰਮ ਲਗਪਗ ਠੱਪ ਹੋ ਚੁੱਕਾ ਹੈ ਅਤੇ ਗ਼ਰੀਬ ਤੇ ਮਜ਼ਦੂਰ ਵਰਗ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਾਗਰਾ ਨੇ ਕਿਹਾ ਕਿ ਮਨਰੇਗਾ ਸਕੀਮ ਦਾ ਮੁੱਖ ਮਕਸਦ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਰੁਜ਼ਗਾਰ ਦੀ ਗਾਰੰਟੀ ਦੇਣਾ ਸੀ, ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਇਹ ਸਕੀਮ ਆਪਣਾ ਅਸਲ ਉਦੇਸ਼ ਪੂਰਾ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ ਸਾਲਾਨਾ 100 ਦਿਨਾਂ ਦੇ ਰੁਜ਼ਗਾਰ ਦੇ ਦਾਅਵਿਆਂ ਦੇ ਬਾਵਜੂਦ ਮਜ਼ਦੂਰਾਂ ਨੂੰ ਪਿਛਲੇ ਸਮੇਂ ਦੌਰਾਨ ਔਸਤਨ ਕੇਵਲ ਲਗਪਗ 45 ਦਿਨਾਂ ਦਾ ਹੀ ਕੰਮ ਮਿਲਿਆ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਨਾ ਸਮੇਂ ਸਿਰ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਉਚਿੱਤ ਭੁਗਤਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਮਜ਼ਦੂਰਾਂ ਦੇ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ | ਨਾਗਰਾ ਨੇ ਦੋਸ਼ ਲਗਾਇਆ ਕਿ ਸਰਕਾਰ ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਸਕੀਮਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਪਿੰਡਾਂ ਦੀ ਆਰਥਿਕਤਾ ਵੀ ਡਗਮਗਾ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਆਪਣਾ ਰਵੱਈਆ ਨਾ ਬਦਲਿਆ ਤਾਂ ਕਾਂਗਰਸ ਪਾਰਟੀ ਮਨਰੇਗਾ ਵਰਕਰਾਂ ਦੇ ਨਾਲ ਮਿਲ ਕੇ ਸੜਕਾਂ 'ਤੇ ਉਤਰ ਕੇ ਤਿੱਖਾ ਸੰਘਰਸ਼ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਮਜ਼ਦੂਰਾਂ ਦੇ ਹੱਕਾਂ ਲਈ ਹਰ ਪੱਧਰ 'ਤੇ ਲੜਾਈ ਲੜੀ ਜਾਵੇਗੀ ਅਤੇ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਜ਼ਿਲ੍ਹਾ ਜਨਰਲ ਸਕੱਤਰ ਡਾ. ਬਲਰਾਮ ਸ਼ਰਮਾ, ਮੈਂਬਰ ਬਲਾਕ ਸੰਮਤੀ ਦਵਿੰਦਰ ਕੌਰ ਭੱਠਲ, ਹਰਦੀਪ ਸਿੰਘ ਤਿੰਬਰਪੁਰ, ਕੁਲਵਿੰਦਰ ਕੌਰ ਝਾਮਪੁਰ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਲਾਭ ਸਿੰਘ, ਚੰਨਣ ਸਿੰਘ, ਰਘਵੀਰ ਸਿੰਘ, ਅਮਨ ਪੰਚ, ਗੁਰਜੀਤ ਸਿੰਘ ਪੰਚ, ਹਰਮਨ ਸਿੰਘ ਪੰਚ, ਮਨਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਪ੍ਰੀਤ ਸਿੰਘ, ਸਲਾਮਦੀਨ, ਸਲੀਮ ਖਾਨ, ਸਲੀ ਮੁਹੰਮਦ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਹਰਸ਼ਪ੍ਰੀਤ ਸਿੰਘ, ਜੈਦੀਪ ਸਿੰਘ, ਅਮਨਪ੍ਰੀਤ ਸਿੰਘ, ਕੁਲਦੀਪ ਕੌਰ, ਸੁਖਵਿੰਦਰ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਰਮਨਜੀਤ ਕੌਰ, ਕੇਸਰੋ ਕੌਰ, ਸ਼ਿੰਦਰ ਕੌਰ, ਬਲਜਿੰਦਰ ਕੌਰ, ਸਤਨਾਮ ਕੌਰ, ਬਲਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਸਤਵਿੰਦਰ ਕੌਰ, ਪਾਲ ਕੌਰ, ਗੁਰਮੀਤ ਕੌਰ, ਬਲਜੀਤ ਕੌਰ ਅਤੇ ਮੁਖਤਿਆਰ ਕੌਰ ਵੀ ਹਾਜ਼ਰ ਸਨ |