03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਰਾਏ <br/>

Ad Position 21
No active advertisement
ਅਜੀਤ ਡੈਸਕ 20-04-2026
ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਆਮ ਖ਼ਾਸ ਬਾਗ਼ ਚੌਂਕ ਤੋਂ ਸਰਹਿੰਦ ਸ਼ਹਿਰ ਨੂੰ ਜਾਂਦੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੜਕ ਕਾਫ਼ੀ ਲੰਮੇ ਸਮੇਂ ਤੋਂ ਖਸਤਾ ਹਾਲ ਦੇ ਵਿਚ ਚੱਲ ਰਹੀ ਸੀ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦੇ ਵਿਚ ਸੂਬਾ ਸਰਕਾਰ ਸੜਕਾਂ ਦਾ ਨਵੀਨੀਕਰਨ ਕਰ ਰਹੀ ਹੈ ਜਿਸ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ 90 ਫ਼ੀਸਦੀ ਸੜਕਾਂ ਤੇ ਪ੍ਰੀਮਿਕਸ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ, ਜਿੱਥੇ ਸੜਕਾਂ ਦਾ ਨਵੀਨੀਕਰਨ ਹੋ ਗਿਆ ਹੈ ਉੱਥੇ ਹੀ ਗਲੀਆਂ ਨੂੰ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਮਿਊਨਿਟੀ ਹਾਲ ਬਣਾਏ ਜਾ ਰਹੇ ਹਨ ਅਤੇ ਪਾਰਕਾਂ ਦੀ ਉਸਾਰੀ ਹੋ ਰਹੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਤਪਾਲ ਸਿੰਘ ਜੱਸੀ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਬਾਜਵਾ, ਪੀ.ਏ ਬਹਾਦਰ ਖ਼ਾਨ, ਲਖਵਿੰਦਰ ਸਿੰਘ, ਅਸੀਸ ਅਤਰੀ, ਦੀਪਕ ਬਾਤੀਸ, ਬੰਟੀ ਸੈਣੀ, ਐਡਵੋਕੇਟ ਹਰ ਕਮਲ ਸਿੰਘ, ਨੰਬਰਦਾਰ ਜਗਰੂਪ ਸਿੰਘ ਅਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਲੋਹ ਮੰਡੀ ਵਿਚ ਮੱਛਰਾਂ ਦੀ ਭਰਮਾਰ, ਮੱਛਰਾਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੇ ਨੱਕ ਵਿਚ ਕੀਤਾ ਦਮ <br/> ਅਗਲੀ ਖ਼ਬਰ ਬੇਅਦਬੀ ਬਿੱਲ ਦਾ ਕਾਨੂੰਨ ਬਣਨਾ ਮੁੱਖ ਮੰਤਰੀ ਦੀ ਵੱਡੀ ਪ੍ਰਾਪਤੀ <br/>
Ad Position 24