04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੋਬਿੰਦਗੜ੍ਹ ਪਬਲਿਕ ਸਕੂਲ ਦੀ ਏਕਮਜੋਤ ਕੌਰ 99.4 ਅੰਕਾਂ ਨਾਲ ਜ਼ਿਲ੍ਹੇ 'ਚ ਮੋਹਰੀ <br/>

Ad Position 21
No active advertisement
ਅਜੀਤ ਡੈਸਕ 20-04-2026
ਮੰਡੀ ਗੋਬਿੰਦਗੜ੍ਹ, 19 ਅਪ੍ਰੈਲ (ਇਕਬਾਲਦੀਪ ਸੰਧੂ)-ਸੀ.ਬੀ.ਐਸ.ਈ. ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚੋਂ ਗੋਬਿੰਦਗੜ੍ਹ ਪਬਲਿਕ ਸਕੂਲ ਦੀ ਵਿਦਿਆਰਥਣ ਏਕਮਜੋਤ ਕੌਰ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਏਕਮਜੋਤ ਕੌਰ ਨੇ ਅੰਗਰੇਜ਼ੀ ਵਿਚ 99 ਅੰਕ, ਗਣਿਤ ਵਿਚ 100, ਆਈ.ਟੀ. ਵਿਚ 100, ਸਮਾਜਿਕ ਸਿੱਖਿਆ ਵਿਚ 100 ਅਤੇ ਪੰਜਾਬੀ ਵਿਚ 98 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਮੋਕੇ ਮਾਪਿਆਂ ਨੇ ਆਪਣੀ ਧੀ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਸ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਏਕਮਜੋਤ ਕੌਰ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਗੋਬਿੰਦਗੜ੍ਹ ਪਬਲਿਕ ਸਕੂਲ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਕਿਹਾ ਕਿ ਏਕਮਜੋਤ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਹ ਭਵਿੱਖ ਵਿਚ ਹੋਰ ਉਚਾਈਆਂ ਨੂੰ ਛੂਹੇਗੀ | ਏਕਮਜੋਤ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੱਤਾ ਅਤੇ ਕਿਹਾ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੀ ਰਹੇਗੀ |


Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਰੋਕਣ ਲਈ ਨਵੇਂ ਸਖ਼ਤ ਕਾਨੂੰਨ ਦਾ ਸਰਪੰਚ ਧਰਮਗੜ੍ਹ ਤੇ ਲਾਡਪੁਰ ਵਲੋਂ ਕੀਤਾ ਸਵਾਗਤ <br/> ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿ...
Ad Position 24