ਅਮਲੋਹ, 19 ਅਪ੍ਰੈਲ (ਕੇਵਲ ਸਿੰਘ)-ਨਜ਼ਦੀਕੀ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਅਤੇ ਜਗਦੀਪ ਸਿੰਘ ਜਿੰਮੀ ਲਾਡਪੁਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਗਏ ਨਵੇਂ ਸਖ਼ਤ ਕਾਨੂੰਨ ਦਾ ਸਵਾਗਤ ਕਰਦੇ ਹੋਏ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਇਸ ਤਰ੍ਹਾਂ ਦੇ ਕਾਨੂੰਨ ਦੀ ਬਹੁਤ ਜ਼ਿਆਦਾ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਇਹ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜਿਸ ਨੰੂ ਸਰਕਾਰ ਨੇ ਪੂਰਾ ਕੀਤਾ ਹੈ | ਉਨ੍ਹਾਂ ਹੋਰ ਕਿਹਾ ਕਿ ਇਸ ਕਾਨੂੰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਹੋਵੇਗੀ ਅਤੇ ਸਮਾਜ ਵਿਚ ਕਾਨੂੰਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ | ਇਸ ਨਾਲ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਉਣ ਵਿਚ ਮਦਦ ਮਿਲੇਗੀ ਅਤੇ ਸਮਾਜ ਵਿਚ ਅਮਨ-ਸ਼ਾਂਤੀ ਬਣੀ ਰਹੇਗੀ | ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸਰਕਾਰ ਦਾ ਦੁਬਾਰਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕਾਨੂੰਨ ਦਾ ਲੋਕਾਂ ਵਲੋਂ ਵੱਡੇ ਪੱਧਰ 'ਤੇ ਸਵਾਗਤ ਕੀਤਾ ਜਾ ਰਿਹਾ ਹੈ | 19ਐਫਜੀਐਸ30